1 ਯੋਹਨ 4

ਜਿਹੜਾ ਵੀ ਪਰਮੇਸ਼ਵਰ ਨੂੰ ਪਿਆਰ ਕਰਨ ਦਾ ਦਾਅਵਾ ਕਰਦਾ ਹੈ ਫਿਰ ਵੀ ਆਪਣੇ ਭਰਾ ਜਾਂ ਭੈਣ ਨਾਲ ਨਫ਼ਰਤ ਕਰੇ ਉਹ ਝੂਠਾ ਹੈ। ਕਿਉਂਕਿ ਜੋ ਕੋਈ ਆਪਣੇ ਭਰਾ ਅਤੇ ਭੈਣ ਨੂੰ ਪਿਆਰ ਨਹੀਂ ਕਰਦਾ, ਜਿਨ੍ਹਾਂ ਨੂੰ ਉਸ ਨੇ ਵੇਖਿਆ ਹੈ, ਤਾਂ ਉਹ ਪਰਮੇਸ਼ਵਰ ਨੂੰ ਜਿਸ ਨੂੰ ਉਸ ਨੇ ਨਹੀਂ ਵੇਖਿਆ ਪਿਆਰ ਕਰ ਹੀ ਨਹੀਂ ਸਕਦਾ।

1 John 4:20 (UKJV) If a man say, I love God, and hates his brother, he is a liar: for he that loves not his brother whom he has seen, how can he love God whom he has not seen?

18ਪਿਆਰ ਵਿੱਚ ਕੋਈ ਡਰ ਨਹੀਂ ਹੁੰਦਾ। ਪਰ ਸੰਪੂਰਨ ਪਿਆਰ ਡਰ ਨੂੰ ਬਾਹਰ ਕੱਢਦਾ ਹੈ, ਕਿਉਂਕਿ ਡਰ ਦਾ ਸੰਬੰਧ ਸਜ਼ਾ ਨਾਲ ਹੁੰਦਾ ਹੈ। ਜਿਹੜਾ ਡਰਦਾ ਹੈ ਉਹ ਪਿਆਰ ਵਿੱਚ ਸੰਪੂਰਨ ਨਹੀਂ ਹੁੰਦਾ।

19ਅਸੀਂ ਪਿਆਰ ਕਰਦੇ ਹਾਂ ਕਿਉਂਕਿ ਸਾਨੂੰ ਪਹਿਲਾਂ ਉਸ ਨੇ ਪਿਆਰ ਕੀਤਾ ਸੀ।

20ਜਿਹੜਾ ਵੀ ਪਰਮੇਸ਼ਵਰ ਨੂੰ ਪਿਆਰ ਕਰਨ ਦਾ ਦਾਅਵਾ ਕਰਦਾ ਹੈ ਫਿਰ ਵੀ ਆਪਣੇ ਭਰਾ ਜਾਂ ਭੈਣ ਨਾਲ ਨਫ਼ਰਤ ਕਰੇ ਉਹ ਝੂਠਾ ਹੈ। ਕਿਉਂਕਿ ਜੋ ਕੋਈ ਆਪਣੇ ਭਰਾ ਅਤੇ ਭੈਣ ਨੂੰ ਪਿਆਰ ਨਹੀਂ ਕਰਦਾ, ਜਿਨ੍ਹਾਂ ਨੂੰ ਉਸ ਨੇ ਵੇਖਿਆ ਹੈ, ਤਾਂ ਉਹ ਪਰਮੇਸ਼ਵਰ ਨੂੰ ਜਿਸ ਨੂੰ ਉਸ ਨੇ ਨਹੀਂ ਵੇਖਿਆ ਪਿਆਰ ਕਰ ਹੀ ਨਹੀਂ ਸਕਦਾ।

21ਅਤੇ ਉਸ ਨੇ ਸਾਨੂੰ ਇਹ ਆਦੇਸ਼ ਦਿੱਤਾ ਹੈ: ਜੋ ਕੋਈ ਵੀ ਪਰਮੇਸ਼ਵਰ ਨੂੰ ਪਿਆਰ ਕਰਦਾ ਹੈ ਉਸ ਨੂੰ ਆਪਣੇ ਭਰਾ ਅਤੇ ਭੈਣ ਨੂੰ ਵੀ ਪਿਆਰ ਕਰਨਾ ਚਾਹੀਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.