3ਪਰ ਹਰ ਆਤਮਾ ਜੋ ਯਿਸ਼ੂ ਨੂੰ ਨਹੀਂ ਮੰਨਦਾ ਉਹ ਪਰਮੇਸ਼ਵਰ ਵੱਲੋਂ ਨਹੀਂ ਹੈ। ਇਹ ਮਸੀਹ ਵਿਰੋਧੀ ਦਾ ਆਤਮਾ ਹੈ, ਜਿਸ ਬਾਰੇ ਤੁਸੀਂ ਸੁਣਿਆ ਹੈ ਕਿ ਉਹ ਆ ਰਿਹਾ ਹੈ ਅਤੇ ਹੁਣ ਵੀ ਹੈ ਅਤੇ ਦੁਨੀਆਂ ਵਿੱਚ ਪਹਿਲਾਂ ਤੋਂ ਹੀ ਹੈ।
4ਹੇ ਪਿਆਰੇ ਬੱਚਿਓ, ਤੁਸੀਂ ਪਰਮੇਸ਼ਵਰ ਤੋਂ ਹੋ ਅਤੇ ਤੁਸੀਂ ਝੂਠੇ ਨਬੀਆਂ ਨੂੰ ਹਰਾ ਦਿੱਤਾ ਹੈ, ਕਿਉਂਕਿ ਜੋ ਤੁਹਾਡੇ ਵਿੱਚ ਹੈ ਉਹ ਉਸ ਨਾਲੋਂ ਵੱਡਾ ਹੈ ਜੋ ਦੁਨੀਆਂ ਵਿੱਚ ਹੈ।
5ਉਹ ਸੰਸਾਰ ਤੋਂ ਹਨ ਅਤੇ ਇਸ ਲਈ ਸੰਸਾਰ ਦੇ ਨਜ਼ਰੀਏ ਤੋਂ ਬੋਲਦੇ ਹਨ ਅਤੇ ਸੰਸਾਰ ਉਹਨਾਂ ਨੂੰ ਸੁਣਦਾ ਹੈ।
6ਅਸੀਂ ਪਰਮੇਸ਼ਵਰ ਤੋਂ ਹਾਂ ਅਤੇ ਜੋ ਵੀ ਪਰਮੇਸ਼ਵਰ ਨੂੰ ਜਾਣਦਾ ਹੈ ਉਹ ਸਾਡੀ ਸੁਣਦਾ ਹੈ; ਪਰ ਜਿਹੜਾ ਵੀ ਪਰਮੇਸ਼ਵਰ ਤੋਂ ਨਹੀਂ ਹੈ ਉਹ ਸਾਡੀ ਨਹੀਂ ਸੁਣਦਾ। ਇਸ ਤੋਂ ਅਸੀਂ ਸੱਚਾਈ ਦੇ ਆਤਮਾ ਅਤੇ ਝੂਠ ਦੇ ਆਤਮਾ ਨੂੰ ਪਛਾਣ ਲੈਂਦੇ ਹਾਂ।
7ਹੇ ਪਿਆਰੇ ਦੋਸਤੋ, ਅਸੀਂ ਇੱਕ ਦੂਸਰੇ ਨੂੰ ਪਿਆਰ ਕਰੀਏ, ਕਿਉਂਕਿ ਪਿਆਰ ਪਰਮੇਸ਼ਵਰ ਤੋਂ ਆਉਂਦਾ ਹੈ। ਹਰ ਕੋਈ ਜੋ ਪਿਆਰ ਕਰਦਾ ਹੈ ਉਹ ਪਰਮੇਸ਼ਵਰ ਤੋਂ ਪੈਦਾ ਹੋਇਆ ਹੈ ਅਤੇ ਪਰਮੇਸ਼ਵਰ ਨੂੰ ਜਾਣਦਾ ਹੈ।