5ਉਹ ਸੰਸਾਰ ਤੋਂ ਹਨ ਅਤੇ ਇਸ ਲਈ ਸੰਸਾਰ ਦੇ ਨਜ਼ਰੀਏ ਤੋਂ ਬੋਲਦੇ ਹਨ ਅਤੇ ਸੰਸਾਰ ਉਹਨਾਂ ਨੂੰ ਸੁਣਦਾ ਹੈ।
6ਅਸੀਂ ਪਰਮੇਸ਼ਵਰ ਤੋਂ ਹਾਂ ਅਤੇ ਜੋ ਵੀ ਪਰਮੇਸ਼ਵਰ ਨੂੰ ਜਾਣਦਾ ਹੈ ਉਹ ਸਾਡੀ ਸੁਣਦਾ ਹੈ; ਪਰ ਜਿਹੜਾ ਵੀ ਪਰਮੇਸ਼ਵਰ ਤੋਂ ਨਹੀਂ ਹੈ ਉਹ ਸਾਡੀ ਨਹੀਂ ਸੁਣਦਾ। ਇਸ ਤੋਂ ਅਸੀਂ ਸੱਚਾਈ ਦੇ ਆਤਮਾ ਅਤੇ ਝੂਠ ਦੇ ਆਤਮਾ ਨੂੰ ਪਛਾਣ ਲੈਂਦੇ ਹਾਂ।
7ਹੇ ਪਿਆਰੇ ਦੋਸਤੋ, ਅਸੀਂ ਇੱਕ ਦੂਸਰੇ ਨੂੰ ਪਿਆਰ ਕਰੀਏ, ਕਿਉਂਕਿ ਪਿਆਰ ਪਰਮੇਸ਼ਵਰ ਤੋਂ ਆਉਂਦਾ ਹੈ। ਹਰ ਕੋਈ ਜੋ ਪਿਆਰ ਕਰਦਾ ਹੈ ਉਹ ਪਰਮੇਸ਼ਵਰ ਤੋਂ ਪੈਦਾ ਹੋਇਆ ਹੈ ਅਤੇ ਪਰਮੇਸ਼ਵਰ ਨੂੰ ਜਾਣਦਾ ਹੈ।
8ਜਿਹੜਾ ਪਿਆਰ ਨਹੀਂ ਕਰਦਾ ਉਹ ਪਰਮੇਸ਼ਵਰ ਨੂੰ ਨਹੀਂ ਜਾਣਦਾ, ਕਿਉਂਕਿ ਪਰਮੇਸ਼ਵਰ ਪਿਆਰ ਹੈ।
9ਇਸ ਤਰ੍ਹਾਂ ਪਰਮੇਸ਼ਵਰ ਨੇ ਸਾਡੇ ਵਿੱਚ ਆਪਣਾ ਪਿਆਰ ਦਿਖਾਇਆ: ਉਸ ਨੇ ਆਪਣੇ ਇੱਕਲੌਤੇ ਪੁੱਤਰ ਨੂੰ ਸੰਸਾਰ ਵਿੱਚ ਭੇਜਿਆ ਤਾਂ ਜੋ ਅਸੀਂ ਉਸ ਦੇ ਦੁਆਰਾ ਜੀ ਸਕੀਏ।