1 ਯੋਹਨ 5

ਜੋ ਕੋਈ ਵੀ ਪਰਮੇਸ਼ਵਰ ਦੇ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ ਉਹ ਇਸ ਗਵਾਹੀ ਨੂੰ ਸਵੀਕਾਰ ਕਰਦਾ ਹੈ। ਜਿਹੜਾ ਵੀ ਪਰਮੇਸ਼ਵਰ ਨੂੰ ਨਹੀਂ ਮੰਨਦਾ ਉਸ ਨੇ ਪਰਮੇਸ਼ਵਰ ਨੂੰ ਝੂਠਾ ਬਣਾ ਦਿੱਤਾ ਹੈ, ਕਿਉਂਕਿ ਉਹਨਾਂ ਨੇ ਵਿਸ਼ਵਾਸ ਨਹੀਂ ਕੀਤਾ ਕਿ ਪਰਮੇਸ਼ਵਰ ਨੇ ਆਪਣੇ ਪੁੱਤਰ ਬਾਰੇ ਗਵਾਹੀ ਦਿੱਤੀ।

1 John 5:10 (UKJV) He that believes on the Son of God has the witness in himself: he that believes not God has made him a liar; because he believes not the record that God gave of his Son.

8ਆਤਮਾ, ਪਾਣੀ ਅਤੇ ਖੂਨ; ਅਤੇ ਇਹ ਤਿੰਨੇ ਸਹਿਮਤੀ ਵਿੱਚ ਹਨ।

9ਜਦੋਂ ਅਸੀਂ ਮਨੁੱਖ ਦੀ ਗਵਾਹੀ ਨੂੰ ਮੰਨ ਲੈਂਦੇ ਹਾਂ, ਪਰ ਪਰਮੇਸ਼ਵਰ ਦੀ ਗਵਾਹੀ ਉਸ ਨਾਲੋਂ ਵੱਡੀ ਹੈ ਕਿਉਂਕਿ ਇਹ ਪਰਮੇਸ਼ਵਰ ਦੀ ਗਵਾਹੀ ਹੈ, ਜੋ ਉਸ ਨੇ ਆਪਣੇ ਪੁੱਤਰ ਬਾਰੇ ਦਿੱਤੀ ਹੈ।

10ਜੋ ਕੋਈ ਵੀ ਪਰਮੇਸ਼ਵਰ ਦੇ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ ਉਹ ਇਸ ਗਵਾਹੀ ਨੂੰ ਸਵੀਕਾਰ ਕਰਦਾ ਹੈ। ਜਿਹੜਾ ਵੀ ਪਰਮੇਸ਼ਵਰ ਨੂੰ ਨਹੀਂ ਮੰਨਦਾ ਉਸ ਨੇ ਪਰਮੇਸ਼ਵਰ ਨੂੰ ਝੂਠਾ ਬਣਾ ਦਿੱਤਾ ਹੈ, ਕਿਉਂਕਿ ਉਹਨਾਂ ਨੇ ਵਿਸ਼ਵਾਸ ਨਹੀਂ ਕੀਤਾ ਕਿ ਪਰਮੇਸ਼ਵਰ ਨੇ ਆਪਣੇ ਪੁੱਤਰ ਬਾਰੇ ਗਵਾਹੀ ਦਿੱਤੀ।

11ਅਤੇ ਇਹ ਗਵਾਹੀ ਹੈ: ਪਰਮੇਸ਼ਵਰ ਨੇ ਸਾਨੂੰ ਸਦੀਪਕ ਜੀਵਨ ਦਿੱਤਾ ਹੈ ਅਤੇ ਇਹ ਜੀਵਨ ਉਸ ਦੇ ਪੁੱਤਰ ਵਿੱਚ ਹੈ।

12ਜਿਸ ਕੋਲ ਪੁੱਤਰ ਹੈ ਉਸ ਕੋਲ ਜੀਵਨ ਹੈ; ਜਿਸ ਕੋਲ ਪਰਮੇਸ਼ਵਰ ਦਾ ਪੁੱਤਰ ਨਹੀਂ ਹੈ ਉਸ ਕੋਲ ਜੀਵਨ ਵੀ ਨਹੀਂ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.