11ਅਤੇ ਇਹ ਗਵਾਹੀ ਹੈ: ਪਰਮੇਸ਼ਵਰ ਨੇ ਸਾਨੂੰ ਸਦੀਪਕ ਜੀਵਨ ਦਿੱਤਾ ਹੈ ਅਤੇ ਇਹ ਜੀਵਨ ਉਸ ਦੇ ਪੁੱਤਰ ਵਿੱਚ ਹੈ।
12ਜਿਸ ਕੋਲ ਪੁੱਤਰ ਹੈ ਉਸ ਕੋਲ ਜੀਵਨ ਹੈ; ਜਿਸ ਕੋਲ ਪਰਮੇਸ਼ਵਰ ਦਾ ਪੁੱਤਰ ਨਹੀਂ ਹੈ ਉਸ ਕੋਲ ਜੀਵਨ ਵੀ ਨਹੀਂ ਹੈ।
13ਮੈਂ ਇਹ ਗੱਲਾਂ ਤੁਹਾਡੇ ਲਈ ਇਸ ਕਰਕੇ ਲਿਖ ਰਿਹਾ ਹਾਂ ਤਾਂ ਜੋ ਤੁਸੀਂ ਜਿਹੜੇ ਪਰਮੇਸ਼ਵਰ ਦੇ ਪੁੱਤਰ ਦੇ ਨਾਮ ਤੇ ਵਿਸ਼ਵਾਸ ਕਰਦੇ ਹੋ ਜਾਣ ਸਕੋ ਕਿ ਸਦੀਪਕ ਜੀਵਨ ਤੁਹਾਨੂੰ ਮਿਲਿਆ ਹੈ।
14ਇਹੀ ਭਰੋਸਾ ਹੈ ਕਿ ਅਸੀਂ ਪਰਮੇਸ਼ਵਰ ਦੇ ਨੇੜੇ ਆਉਂਦੇ ਹਾਂ: ਜੇ ਅਸੀਂ ਉਸ ਦੀ ਇੱਛਾ ਅਨੁਸਾਰ ਕੁਝ ਮੰਗਦੇ ਹਾਂ, ਤਾਂ ਉਹ ਸਾਡੀ ਸੁਣਦਾ ਹੈ।
15ਅਤੇ ਜੇ ਅਸੀਂ ਜਾਣਦੇ ਹਾਂ ਕਿ ਜੋ ਕੁਝ ਅਸੀਂ ਮੰਗਦੇ ਹਾਂ ਪਰਮੇਸ਼ਵਰ ਸਾਡੀ ਸੁਣਦਾ ਹੈ, ਤਾਂ ਇਹ ਵੀ ਅਸੀਂ ਜਾਣਦੇ ਹਾਂ ਕਿ ਮੰਗੀਆਂ ਹੋਈਆਂ ਵਸਤਾਂ ਜਿਹੜੀਆਂ ਅਸੀਂ ਉਸ ਤੋਂ ਮੰਗੀਆਂ ਹਨ, ਉਹ ਸਾਨੂੰ ਪ੍ਰਾਪਤ ਹੋ ਜਾਂਦੀਆਂ ਹਨ।