14ਇਹੀ ਭਰੋਸਾ ਹੈ ਕਿ ਅਸੀਂ ਪਰਮੇਸ਼ਵਰ ਦੇ ਨੇੜੇ ਆਉਂਦੇ ਹਾਂ: ਜੇ ਅਸੀਂ ਉਸ ਦੀ ਇੱਛਾ ਅਨੁਸਾਰ ਕੁਝ ਮੰਗਦੇ ਹਾਂ, ਤਾਂ ਉਹ ਸਾਡੀ ਸੁਣਦਾ ਹੈ।
15ਅਤੇ ਜੇ ਅਸੀਂ ਜਾਣਦੇ ਹਾਂ ਕਿ ਜੋ ਕੁਝ ਅਸੀਂ ਮੰਗਦੇ ਹਾਂ ਪਰਮੇਸ਼ਵਰ ਸਾਡੀ ਸੁਣਦਾ ਹੈ, ਤਾਂ ਇਹ ਵੀ ਅਸੀਂ ਜਾਣਦੇ ਹਾਂ ਕਿ ਮੰਗੀਆਂ ਹੋਈਆਂ ਵਸਤਾਂ ਜਿਹੜੀਆਂ ਅਸੀਂ ਉਸ ਤੋਂ ਮੰਗੀਆਂ ਹਨ, ਉਹ ਸਾਨੂੰ ਪ੍ਰਾਪਤ ਹੋ ਜਾਂਦੀਆਂ ਹਨ।
16ਜੇ ਤੁਸੀਂ ਕਿਸੇ ਭਰਾ ਜਾਂ ਭੈਣ ਨੂੰ ਅਜਿਹਾ ਪਾਪ ਕਰਦੇ ਵੇਖੋ ਜਿਸ ਨਾਲ ਮੌਤ ਨਹੀਂ ਹੁੰਦੀ, ਤਾਂ ਤੁਹਾਨੂੰ ਪ੍ਰਾਰਥਨਾ ਕਰਨੀ ਚਾਹੀਦੀ ਹੈ ਅਤੇ ਪਰਮੇਸ਼ਵਰ ਉਹਨਾਂ ਨੂੰ ਜੀਵਨ ਦੇਵੇਗਾ। ਮੈਂ ਉਹਨਾਂ ਦਾ ਹਵਾਲਾ ਦਿੰਦਾ ਹਾਂ ਜਿਨ੍ਹਾਂ ਦੇ ਪਾਪ ਕਾਰਨ ਮੌਤ ਨਹੀਂ ਹੁੰਦੀ। ਇੱਕ ਪਾਪ ਹੈ ਜੋ ਮੌਤ ਵੱਲ ਲੈ ਜਾਂਦਾ ਹੈ। ਮੈਂ ਇਹ ਨਹੀਂ ਕਹਿ ਰਿਹਾ ਕਿ ਤੁਹਾਨੂੰ ਇਸ ਬਾਰੇ ਪਰਮੇਸ਼ਵਰ ਤੋਂ ਪ੍ਰਾਰਥਨਾ ਕਰਨੀ ਚਾਹੀਦੀ ਹੈ।
17ਸਾਰੇ ਗਲਤ ਕੰਮ ਪਾਪ ਹਨ, ਅਤੇ ਅਜਿਹਾ ਪਾਪ ਹੈ ਜਿਸ ਨਾਲ ਮੌਤ ਨਹੀਂ ਹੁੰਦੀ।
18ਅਸੀਂ ਜਾਣਦੇ ਹਾਂ ਕਿ ਜਿਹੜਾ ਵੀ ਪਰਮੇਸ਼ਵਰ ਤੋਂ ਪੈਦਾ ਹੋਇਆ ਹੈ, ਉਹ ਪਾਪ ਨਹੀਂ ਕਰਦਾ; ਸਗੋਂ ਜਿਹੜਾ ਪਰਮੇਸ਼ਵਰ ਤੋਂ ਪੈਦਾ ਹੋਇਆ ਉਹ ਉਹਨਾਂ ਨੂੰ ਸੁਰੱਖਿਅਤ ਰੱਖਦਾ ਹੈ, ਅਤੇ ਦੁਸ਼ਟ ਉਹਨਾਂ ਨੂੰ ਨੁਕਸਾਨ ਨਹੀਂ ਪਹੁੰਚਾ ਸਕਦਾ।