1 ਯੋਹਨ 5

ਅਸੀਂ ਜਾਣਦੇ ਹਾਂ ਕਿ ਅਸੀਂ ਪਰਮੇਸ਼ਵਰ ਦੇ ਬੱਚੇ ਹਾਂ, ਅਤੇ ਇਹ ਕਿ ਸਾਰਾ ਸੰਸਾਰ ਦੁਸ਼ਟ ਦੇ ਅਧੀਨ ਹੈ।

1 John 5:19 (UKJV) And we know that we are of God, and the whole world lies in wickedness.

17ਸਾਰੇ ਗਲਤ ਕੰਮ ਪਾਪ ਹਨ, ਅਤੇ ਅਜਿਹਾ ਪਾਪ ਹੈ ਜਿਸ ਨਾਲ ਮੌਤ ਨਹੀਂ ਹੁੰਦੀ।

18ਅਸੀਂ ਜਾਣਦੇ ਹਾਂ ਕਿ ਜਿਹੜਾ ਵੀ ਪਰਮੇਸ਼ਵਰ ਤੋਂ ਪੈਦਾ ਹੋਇਆ ਹੈ, ਉਹ ਪਾਪ ਨਹੀਂ ਕਰਦਾ; ਸਗੋਂ ਜਿਹੜਾ ਪਰਮੇਸ਼ਵਰ ਤੋਂ ਪੈਦਾ ਹੋਇਆ ਉਹ ਉਹਨਾਂ ਨੂੰ ਸੁਰੱਖਿਅਤ ਰੱਖਦਾ ਹੈ, ਅਤੇ ਦੁਸ਼ਟ ਉਹਨਾਂ ਨੂੰ ਨੁਕਸਾਨ ਨਹੀਂ ਪਹੁੰਚਾ ਸਕਦਾ।

19ਅਸੀਂ ਜਾਣਦੇ ਹਾਂ ਕਿ ਅਸੀਂ ਪਰਮੇਸ਼ਵਰ ਦੇ ਬੱਚੇ ਹਾਂ, ਅਤੇ ਇਹ ਕਿ ਸਾਰਾ ਸੰਸਾਰ ਦੁਸ਼ਟ ਦੇ ਅਧੀਨ ਹੈ।

20ਅਸੀਂ ਇਹ ਵੀ ਜਾਣਦੇ ਹਾਂ ਕਿ ਪਰਮੇਸ਼ਵਰ ਦਾ ਪੁੱਤਰ ਆਇਆ ਹੈ ਅਤੇ ਸਾਨੂੰ ਸਮਝ ਦਿੱਤੀ ਹੈ, ਤਾਂ ਜੋ ਅਸੀਂ ਉਸ ਨੂੰ ਜਾਣ ਸਕੀਏ ਜੋ ਸੱਚਾ ਹੈ। ਅਤੇ ਅਸੀਂ ਉਸ ਵਿੱਚ ਹਾਂ ਜੋ ਉਸ ਦੇ ਪੁੱਤਰ ਯਿਸ਼ੂ ਮਸੀਹ ਵਿੱਚ ਹੋਣ ਦੁਆਰਾ ਸੱਚਾ ਹੈ। ਉਹ ਸੱਚਾ ਪਰਮੇਸ਼ਵਰ ਅਤੇ ਸਦੀਪਕ ਜੀਵਨ ਹੈ।

21ਹੇ ਪਿਆਰੇ ਬੱਚਿਓ, ਆਪਣੇ ਆਪ ਨੂੰ ਮੂਰਤੀਆਂ ਦੀ ਉਪਾਸਨਾ ਤੋਂ ਦੂਰ ਰੱਖੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.