1 ਯੋਹਨ 5

ਜਦੋਂ ਅਸੀਂ ਪਰਮੇਸ਼ਵਰ ਨੂੰ ਪਿਆਰ ਕਰਦੇ ਅਤੇ ਉਹ ਦੇ ਹੁਕਮਾਂ ਉੱਤੇ ਚੱਲਦੇ ਹਾਂ, ਤਾਂ ਇਸ ਤੋਂ ਜਾਣਦੇ ਹਾਂ ਕਿ ਅਸੀਂ ਪਰਮੇਸ਼ਵਰ ਦੇ ਬੱਚਿਆਂ ਨੂੰ ਪਿਆਰ ਕਰਦੇ ਹਾਂ।

1 John 5:2 (UKJV) By this we know that we love the children of God, when we love God, and keep his commandments.

1ਹਰ ਕੋਈ ਜੋ ਵਿਸ਼ਵਾਸ ਕਰਦਾ ਹੈ ਕਿ ਯਿਸ਼ੂ ਹੀ ਮਸੀਹ ਹੈ ਉਹ ਪਰਮੇਸ਼ਵਰ ਤੋਂ ਪੈਦਾ ਹੋਇਆ ਹੈ, ਅਤੇ ਹਰ ਕੋਈ ਜੋ ਪਿਤਾ ਨੂੰ ਪਿਆਰ ਕਰਦਾ ਹੈ ਆਪਣੇ ਬੱਚੇ ਨੂੰ ਵੀ ਪਿਆਰ ਕਰਦਾ ਹੈ।

2ਜਦੋਂ ਅਸੀਂ ਪਰਮੇਸ਼ਵਰ ਨੂੰ ਪਿਆਰ ਕਰਦੇ ਅਤੇ ਉਹ ਦੇ ਹੁਕਮਾਂ ਉੱਤੇ ਚੱਲਦੇ ਹਾਂ, ਤਾਂ ਇਸ ਤੋਂ ਜਾਣਦੇ ਹਾਂ ਕਿ ਅਸੀਂ ਪਰਮੇਸ਼ਵਰ ਦੇ ਬੱਚਿਆਂ ਨੂੰ ਪਿਆਰ ਕਰਦੇ ਹਾਂ।

3ਦਰਅਸਲ, ਉਸ ਦੇ ਆਦੇਸ਼ਾਂ ਨੂੰ ਮੰਨਣਾ ਹੀ ਪਰਮੇਸ਼ਵਰ ਲਈ ਪਿਆਰ ਹੈ। ਅਤੇ ਉਸ ਦੇ ਆਦੇਸ਼ ਬੋਝ ਨਹੀਂ ਹਨ,

4ਕਿਉਂਕਿ ਪਰਮੇਸ਼ਵਰ ਤੋਂ ਪੈਦਾ ਹੋਇਆ ਹਰ ਇੱਕ ਜਨ ਸੰਸਾਰ ਨੂੰ ਜਿੱਤ ਲੈਂਦਾ ਹੈ। ਇਹ ਉਹ ਜਿੱਤ ਹੈ ਜਿਸ ਨੇ ਸੰਸਾਰ ਉੱਤੇ ਜਿੱਤ ਪਾਈ ਅਰਥਾਤ ਸਾਡਾ ਵਿਸ਼ਵਾਸ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.