2ਜਦੋਂ ਅਸੀਂ ਪਰਮੇਸ਼ਵਰ ਨੂੰ ਪਿਆਰ ਕਰਦੇ ਅਤੇ ਉਹ ਦੇ ਹੁਕਮਾਂ ਉੱਤੇ ਚੱਲਦੇ ਹਾਂ, ਤਾਂ ਇਸ ਤੋਂ ਜਾਣਦੇ ਹਾਂ ਕਿ ਅਸੀਂ ਪਰਮੇਸ਼ਵਰ ਦੇ ਬੱਚਿਆਂ ਨੂੰ ਪਿਆਰ ਕਰਦੇ ਹਾਂ।
3ਦਰਅਸਲ, ਉਸ ਦੇ ਆਦੇਸ਼ਾਂ ਨੂੰ ਮੰਨਣਾ ਹੀ ਪਰਮੇਸ਼ਵਰ ਲਈ ਪਿਆਰ ਹੈ। ਅਤੇ ਉਸ ਦੇ ਆਦੇਸ਼ ਬੋਝ ਨਹੀਂ ਹਨ,
4ਕਿਉਂਕਿ ਪਰਮੇਸ਼ਵਰ ਤੋਂ ਪੈਦਾ ਹੋਇਆ ਹਰ ਇੱਕ ਜਨ ਸੰਸਾਰ ਨੂੰ ਜਿੱਤ ਲੈਂਦਾ ਹੈ। ਇਹ ਉਹ ਜਿੱਤ ਹੈ ਜਿਸ ਨੇ ਸੰਸਾਰ ਉੱਤੇ ਜਿੱਤ ਪਾਈ ਅਰਥਾਤ ਸਾਡਾ ਵਿਸ਼ਵਾਸ।
5ਕੌਣ ਹੈ ਉਹ ਜੋ ਸੰਸਾਰ ਉੱਤੇ ਜਿੱਤ ਪਾਉਂਦਾ ਹੈ? ਕੇਵਲ ਉਹੀ ਹੈ ਜੋ ਵਿਸ਼ਵਾਸ ਕਰਦਾ ਹੈ ਕਿ ਯਿਸ਼ੂ ਪਰਮੇਸ਼ਵਰ ਦਾ ਪੁੱਤਰ ਹੈ।
6ਇਹ ਉਹੀ ਹੈ ਜੋ ਪਾਣੀ ਅਤੇ ਖੂਨ ਦੁਆਰਾ ਆਇਆ ਅਰਥਾਤ ਯਿਸ਼ੂ ਮਸੀਹ। ਉਹ ਸਿਰਫ ਪਾਣੀ ਨਾਲ ਨਹੀਂ ਆਇਆ, ਬਲਕਿ ਪਾਣੀ ਅਤੇ ਖੂਨ ਦੁਆਰਾ ਆਇਆ ਸੀ। ਅਤੇ ਇਹ ਪਵਿੱਤਰ ਆਤਮਾ ਹੈ ਜੋ ਗਵਾਹੀ ਦਿੰਦਾ ਹੈ, ਕਿਉਂਕਿ ਪਵਿੱਤਰ ਆਤਮਾ ਸੱਚ ਹੈ।