1 ਯੋਹਨ 5

ਆਤਮਾ, ਪਾਣੀ ਅਤੇ ਖੂਨ; ਅਤੇ ਇਹ ਤਿੰਨੇ ਸਹਿਮਤੀ ਵਿੱਚ ਹਨ।

1 John 5:8 (UKJV) And there are three that bear witness in earth, the Spirit, and the water, and the blood: and these three agree in one.

6ਇਹ ਉਹੀ ਹੈ ਜੋ ਪਾਣੀ ਅਤੇ ਖੂਨ ਦੁਆਰਾ ਆਇਆ ਅਰਥਾਤ ਯਿਸ਼ੂ ਮਸੀਹ। ਉਹ ਸਿਰਫ ਪਾਣੀ ਨਾਲ ਨਹੀਂ ਆਇਆ, ਬਲਕਿ ਪਾਣੀ ਅਤੇ ਖੂਨ ਦੁਆਰਾ ਆਇਆ ਸੀ। ਅਤੇ ਇਹ ਪਵਿੱਤਰ ਆਤਮਾ ਹੈ ਜੋ ਗਵਾਹੀ ਦਿੰਦਾ ਹੈ, ਕਿਉਂਕਿ ਪਵਿੱਤਰ ਆਤਮਾ ਸੱਚ ਹੈ।

7ਕਿਉਂਕਿ ਇੱਥੇ ਤਿੰਨ ਹਨ ਜੋ ਗਵਾਹੀ ਦਿੰਦੇ ਹਨ:

8ਆਤਮਾ, ਪਾਣੀ ਅਤੇ ਖੂਨ; ਅਤੇ ਇਹ ਤਿੰਨੇ ਸਹਿਮਤੀ ਵਿੱਚ ਹਨ।

9ਜਦੋਂ ਅਸੀਂ ਮਨੁੱਖ ਦੀ ਗਵਾਹੀ ਨੂੰ ਮੰਨ ਲੈਂਦੇ ਹਾਂ, ਪਰ ਪਰਮੇਸ਼ਵਰ ਦੀ ਗਵਾਹੀ ਉਸ ਨਾਲੋਂ ਵੱਡੀ ਹੈ ਕਿਉਂਕਿ ਇਹ ਪਰਮੇਸ਼ਵਰ ਦੀ ਗਵਾਹੀ ਹੈ, ਜੋ ਉਸ ਨੇ ਆਪਣੇ ਪੁੱਤਰ ਬਾਰੇ ਦਿੱਤੀ ਹੈ।

10ਜੋ ਕੋਈ ਵੀ ਪਰਮੇਸ਼ਵਰ ਦੇ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ ਉਹ ਇਸ ਗਵਾਹੀ ਨੂੰ ਸਵੀਕਾਰ ਕਰਦਾ ਹੈ। ਜਿਹੜਾ ਵੀ ਪਰਮੇਸ਼ਵਰ ਨੂੰ ਨਹੀਂ ਮੰਨਦਾ ਉਸ ਨੇ ਪਰਮੇਸ਼ਵਰ ਨੂੰ ਝੂਠਾ ਬਣਾ ਦਿੱਤਾ ਹੈ, ਕਿਉਂਕਿ ਉਹਨਾਂ ਨੇ ਵਿਸ਼ਵਾਸ ਨਹੀਂ ਕੀਤਾ ਕਿ ਪਰਮੇਸ਼ਵਰ ਨੇ ਆਪਣੇ ਪੁੱਤਰ ਬਾਰੇ ਗਵਾਹੀ ਦਿੱਤੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.