1 ਯੋਹਨ 5

ਜਦੋਂ ਅਸੀਂ ਮਨੁੱਖ ਦੀ ਗਵਾਹੀ ਨੂੰ ਮੰਨ ਲੈਂਦੇ ਹਾਂ, ਪਰ ਪਰਮੇਸ਼ਵਰ ਦੀ ਗਵਾਹੀ ਉਸ ਨਾਲੋਂ ਵੱਡੀ ਹੈ ਕਿਉਂਕਿ ਇਹ ਪਰਮੇਸ਼ਵਰ ਦੀ ਗਵਾਹੀ ਹੈ, ਜੋ ਉਸ ਨੇ ਆਪਣੇ ਪੁੱਤਰ ਬਾਰੇ ਦਿੱਤੀ ਹੈ।

1 John 5:9 (UKJV) If we receive the witness of men, the witness of God is greater: for this is the witness of God which he has testified of his Son.

7ਕਿਉਂਕਿ ਇੱਥੇ ਤਿੰਨ ਹਨ ਜੋ ਗਵਾਹੀ ਦਿੰਦੇ ਹਨ:

8ਆਤਮਾ, ਪਾਣੀ ਅਤੇ ਖੂਨ; ਅਤੇ ਇਹ ਤਿੰਨੇ ਸਹਿਮਤੀ ਵਿੱਚ ਹਨ।

9ਜਦੋਂ ਅਸੀਂ ਮਨੁੱਖ ਦੀ ਗਵਾਹੀ ਨੂੰ ਮੰਨ ਲੈਂਦੇ ਹਾਂ, ਪਰ ਪਰਮੇਸ਼ਵਰ ਦੀ ਗਵਾਹੀ ਉਸ ਨਾਲੋਂ ਵੱਡੀ ਹੈ ਕਿਉਂਕਿ ਇਹ ਪਰਮੇਸ਼ਵਰ ਦੀ ਗਵਾਹੀ ਹੈ, ਜੋ ਉਸ ਨੇ ਆਪਣੇ ਪੁੱਤਰ ਬਾਰੇ ਦਿੱਤੀ ਹੈ।

10ਜੋ ਕੋਈ ਵੀ ਪਰਮੇਸ਼ਵਰ ਦੇ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ ਉਹ ਇਸ ਗਵਾਹੀ ਨੂੰ ਸਵੀਕਾਰ ਕਰਦਾ ਹੈ। ਜਿਹੜਾ ਵੀ ਪਰਮੇਸ਼ਵਰ ਨੂੰ ਨਹੀਂ ਮੰਨਦਾ ਉਸ ਨੇ ਪਰਮੇਸ਼ਵਰ ਨੂੰ ਝੂਠਾ ਬਣਾ ਦਿੱਤਾ ਹੈ, ਕਿਉਂਕਿ ਉਹਨਾਂ ਨੇ ਵਿਸ਼ਵਾਸ ਨਹੀਂ ਕੀਤਾ ਕਿ ਪਰਮੇਸ਼ਵਰ ਨੇ ਆਪਣੇ ਪੁੱਤਰ ਬਾਰੇ ਗਵਾਹੀ ਦਿੱਤੀ।

11ਅਤੇ ਇਹ ਗਵਾਹੀ ਹੈ: ਪਰਮੇਸ਼ਵਰ ਨੇ ਸਾਨੂੰ ਸਦੀਪਕ ਜੀਵਨ ਦਿੱਤਾ ਹੈ ਅਤੇ ਇਹ ਜੀਵਨ ਉਸ ਦੇ ਪੁੱਤਰ ਵਿੱਚ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.