1 ਰਾਜਿਆਂ 1

ਤਦ ਰਾਜੇ ਨੇ ਸਹੁੰ ਖਾਧੀ, “ਜਿਉਂਦੇ ਯਾਹਵੇਹ ਦੀ ਸਹੁੰ, ਜਿਸ ਨੇ ਮੈਨੂੰ ਹਰ ਮੁਸੀਬਤ ਵਿੱਚੋਂ ਛੁਡਾਇਆ ਹੈ,

1 Kings 1:29 (UKJV) And the king swore, and said, As the LORD lives, that has redeemed my soul out of all distress,

27ਕੀ ਇਹ ਮੇਰੇ ਮਹਾਰਾਜ ਪਾਤਸ਼ਾਹ ਨੇ ਆਪਣੇ ਸੇਵਕਾਂ ਨੂੰ ਦੱਸਣ ਤੋਂ ਬਿਨਾਂ ਕੀਤਾ ਹੈ ਕਿ ਮੇਰੇ ਮਹਾਰਾਜ ਪਾਤਸ਼ਾਹ ਦੇ ਮਗਰੋਂ ਉਸ ਦੀ ਰਾਜ ਗੱਦੀ ਉੱਤੇ ਕੌਣ ਬੈਠੇਗਾ?”

28ਤਦ ਦਾਵੀਦ ਪਾਤਸ਼ਾਹ ਨੇ ਕਿਹਾ, “ਬੈਥਸ਼ੇਬਾ ਨੂੰ ਬੁਲਾਓ।” ਇਸ ਲਈ ਉਹ ਰਾਜੇ ਦੀ ਹਜ਼ੂਰੀ ਵਿੱਚ ਆਈ ਅਤੇ ਉਸਦੇ ਸਾਹਮਣੇ ਖੜ੍ਹੀ ਰਹੀ।

29ਤਦ ਰਾਜੇ ਨੇ ਸਹੁੰ ਖਾਧੀ, “ਜਿਉਂਦੇ ਯਾਹਵੇਹ ਦੀ ਸਹੁੰ, ਜਿਸ ਨੇ ਮੈਨੂੰ ਹਰ ਮੁਸੀਬਤ ਵਿੱਚੋਂ ਛੁਡਾਇਆ ਹੈ,

30ਜਿਵੇਂ ਮੈਂ ਯਾਹਵੇਹ ਇਸਰਾਏਲ ਦੇ ਪਰਮੇਸ਼ਵਰ ਅੱਗੇ ਸਹੁੰ ਖਾ ਕੇ ਤੈਨੂੰ ਆਖਿਆ ਸੀ ਕਿ ਸੱਚ-ਮੁੱਚ ਤੇਰਾ ਪੁੱਤਰ ਸ਼ਲੋਮੋਨ ਮੇਰੇ ਪਿੱਛੋਂ ਪਾਤਸ਼ਾਹ ਬਣੇਗਾ ਅਤੇ ਮੇਰੇ ਥਾਂ ਰਾਜ ਗੱਦੀ ਉੱਤੇ ਉਹੀ ਬੈਠੇਗਾ, ਮੈਂ ਅੱਜ ਦੇ ਦਿਨ ਉਸੇ ਤਰ੍ਹਾਂ ਹੀ ਕਰਾਂਗਾ।”

31ਤਦ ਬੈਥਸ਼ੇਬਾ ਨੇ ਆਪਣਾ ਮੂੰਹ ਧਰਤੀ ਉੱਤੇ ਝੁਕਾਇਆ ਅਤੇ ਰਾਜੇ ਦੇ ਅੱਗੇ ਮੱਥਾ ਟੇਕਿਆ ਅਤੇ ਕਿਹਾ, “ਮੇਰਾ ਮਹਾਰਾਜਾ ਦਾਵੀਦ ਸਦਾ ਜਿਉਂਦਾ ਰਹੇ!”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.