1 ਰਾਜਿਆਂ 1

ਉੱਥੇ ਸਾਦੋਕ ਜਾਜਕ ਅਤੇ ਨਾਥਾਨ ਨਬੀ ਉਸ ਨੂੰ ਮਸਹ ਕਰਕੇ ਇਸਰਾਏਲ ਦਾ ਰਾਜਾ ਬਣਾਉਣ ਅਤੇ ਤੁਰ੍ਹੀ ਵਜਾ ਕੇ ਆਖੋ, ‘ਸ਼ਲੋਮੋਨ ਰਾਜਾ ਜਿਉਂਦਾ ਰਹੇ!’

1 Kings 1:34 (UKJV) And let Zadok the priest and Nathan the prophet anoint him there king over Israel: and blow all of you with the trumpet, and say, God save king Solomon.

32ਰਾਜਾ ਦਾਵੀਦ ਨੇ ਕਿਹਾ, “ਸਾਦੋਕ ਜਾਜਕ, ਨਾਥਾਨ ਨਬੀ ਅਤੇ ਯਹੋਯਾਦਾ ਦੇ ਪੁੱਤਰ ਬਨਾਯਾਹ ਨੂੰ ਬੁਲਾਓ।” ਜਦੋਂ ਉਹ ਰਾਜੇ ਦੇ ਸਾਹਮਣੇ ਆਏ,

33ਰਾਜੇ ਨੇ ਉਹਨਾਂ ਨੂੰ ਆਖਿਆ, “ਤੁਸੀਂ ਆਪਣੇ ਸੁਆਮੀ ਦੇ ਸੇਵਕਾਂ ਨੂੰ ਆਪਣੇ ਨਾਲ ਲੈ ਜਾਓ ਅਤੇ ਮੇਰੇ ਪੁੱਤਰ ਸ਼ਲੋਮੋਨ ਨੂੰ ਮੇਰੇ ਖੱਚਰ ਉੱਤੇ ਚੜ੍ਹਾ ਕੇ ਗੀਹੋਨ ਸੋਤੇ ਕੋਲ ਲੈ ਜਾਓ।

34ਉੱਥੇ ਸਾਦੋਕ ਜਾਜਕ ਅਤੇ ਨਾਥਾਨ ਨਬੀ ਉਸ ਨੂੰ ਮਸਹ ਕਰਕੇ ਇਸਰਾਏਲ ਦਾ ਰਾਜਾ ਬਣਾਉਣ ਅਤੇ ਤੁਰ੍ਹੀ ਵਜਾ ਕੇ ਆਖੋ, ‘ਸ਼ਲੋਮੋਨ ਰਾਜਾ ਜਿਉਂਦਾ ਰਹੇ!’

35ਤਦ ਤੁਸੀਂ ਉਹ ਦੇ ਨਾਲ ਚੜ੍ਹ ਜਾਓ ਅਤੇ ਉਹ ਆ ਕੇ ਮੇਰੇ ਸਿੰਘਾਸਣ ਉੱਤੇ ਬਿਰਾਜਮਾਨ ਹੋਵੇਗਾ ਅਤੇ ਮੇਰੇ ਸਥਾਨ ਉੱਤੇ ਰਾਜ ਕਰੇਗਾ। ਮੈਂ ਉਸਨੂੰ ਇਸਰਾਏਲ ਅਤੇ ਯਹੂਦਾਹ ਦਾ ਪਾਤਸ਼ਾਹ ਨਿਯੁਕਤ ਕੀਤਾ ਹੈ।”

36ਯਹੋਯਾਦਾ ਦੇ ਪੁੱਤਰ ਬਨਾਯਾਹ ਨੇ ਪਾਤਸ਼ਾਹ ਨੂੰ ਉੱਤਰ ਦਿੱਤਾ, “ਆਮੀਨ! ਯਾਹਵੇਹ, ਮੇਰੇ ਸੁਆਮੀ ਪਾਤਸ਼ਾਹ ਦਾ ਪਰਮੇਸ਼ਵਰ ਇਸੇ ਤਰ੍ਹਾਂ ਹੀ ਆਖੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.