1 ਰਾਜਿਆਂ 10

ਜਦੋਂ ਸ਼ਬਾ ਦੀ ਰਾਣੀ ਨੇ ਸ਼ਲੋਮੋਨ ਦੀ ਧੁੰਮ ਅਤੇ ਯਾਹਵੇਹ ਨਾਲ ਉਸਦੇ ਰਿਸ਼ਤੇ ਬਾਰੇ ਸੁਣਿਆ, ਤਾਂ ਉਹ ਸ਼ਲੋਮੋਨ ਨੂੰ ਬੁਝਾਰਤਾਂ ਵਿੱਚ ਪਰਖਣ ਲਈ ਆਈ।

1 Kings 10:1 (UKJV) And when the queen of Sheba heard of the fame of Solomon concerning the name of the LORD, she came to prove him with hard questions.

1ਜਦੋਂ ਸ਼ਬਾ ਦੀ ਰਾਣੀ ਨੇ ਸ਼ਲੋਮੋਨ ਦੀ ਧੁੰਮ ਅਤੇ ਯਾਹਵੇਹ ਨਾਲ ਉਸਦੇ ਰਿਸ਼ਤੇ ਬਾਰੇ ਸੁਣਿਆ, ਤਾਂ ਉਹ ਸ਼ਲੋਮੋਨ ਨੂੰ ਬੁਝਾਰਤਾਂ ਵਿੱਚ ਪਰਖਣ ਲਈ ਆਈ।

2ਉਹ ਇੱਕ ਬਹੁਤ ਵੱਡੇ ਕਾਫ਼ਲੇ ਦੇ ਨਾਲ ਯੇਰੂਸ਼ਲੇਮ ਵਿੱਚ ਮਸਾਲਿਆਂ ਨਾਲ ਲੱਦੇ ਹੋਏ ਊਠਾਂ ਦੇ ਨਾਲ, ਵੱਡੀ ਮਾਤਰਾ ਵਿੱਚ ਸੋਨਾ ਅਤੇ ਕੀਮਤੀ ਪੱਥਰ ਲੈ ਕੇ ਸ਼ਲੋਮੋਨ ਕੋਲ ਆਈ ਅਤੇ ਉਸ ਨਾਲ ਸਭ ਗੱਲਾਂ ਕੀਤੀਆਂ ਜੋ ਉਸਦੇ ਮਨ ਵਿੱਚ ਸਨ।

3ਸ਼ਲੋਮੋਨ ਨੇ ਉਸ ਦੇ ਸਾਰੇ ਪ੍ਰਸ਼ਨਾਂ ਦੇ ਉੱਤਰ ਦਿੱਤੇ; ਰਾਜੇ ਕੋਲ ਕੋਈ ਅਜਿਹੀ ਗੱਲ ਨਹੀਂ ਸੀ ਜਿਸਦਾ ਦਾ ਉਸਨੇ ਉੱਤਰ ਦਿੱਤਾ ਨਾ ਹੋਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.