11(ਹੀਰਾਮ ਦਾ ਜਹਾਜ਼ ਓਫੀਰ ਤੋਂ ਸੋਨਾ ਲਿਆਉਂਦਾ ਸੀ ਅਤੇ ਉਹ ਵੀ ਓਫੀਰ ਤੋਂ ਚੰਦਨ ਦੀ ਢੇਰ ਸਾਰੀ ਲੱਕੜੀ ਤੇ ਬਹੁਮੁੱਲੇ ਪੱਥਰ ਲਿਆਇਆ।
12ਰਾਜਾ ਨੇ ਯਾਹਵੇਹ ਦੇ ਭਵਨ ਲਈ ਅਤੇ ਸ਼ਾਹੀ ਮਹਿਲ ਲਈ, ਚੰਦਨ ਦੀ ਲੱਕੜ ਦੀਆਂ ਥੰਮ੍ਹੀਆਂ ਅਤੇ ਰਾਗੀਆਂ ਲਈ ਬਰਬਤਾਂ ਅਤੇ ਰਬਾਬ ਬਣਾਏ ਅਤੇ ਫਿਰ ਅਜਿਹੇ ਚੰਦਨ ਦੀ ਲੱਕੜੀ ਅੱਜ ਤੱਕ ਕਦੇ ਵੇਖਣ ਵਿੱਚ ਨਹੀਂ ਆਈ।)
13ਰਾਜਾ ਸ਼ਲੋਮੋਨ ਨੇ ਸ਼ਬਾ ਦੀ ਰਾਣੀ ਨੂੰ ਉਹ ਸਭ ਕੁਝ ਦਿੱਤਾ ਜੋ ਕੁਝ ਉਸ ਨੇ ਚਾਹਿਆ ਅਤੇ ਮੰਗਿਆ। ਇਹ ਉਸ ਤੋਂ ਅਲੱਗ ਸੀ ਜਿਹੜਾ ਸ਼ਲੋਮੋਨ ਨੇ ਆਪਣੀ ਸਾਰੀ ਸਖਾਵਤ ਨਾਲ ਦਿੱਤਾ ਸੀ। ਫਿਰ ਉਹ ਚਲੀ ਗਈ ਅਤੇ ਆਪਣੇ ਸੇਵਾਦਾਰ ਨਾਲ ਆਪਣੇ ਦੇਸ਼ ਵਾਪਸ ਮੁੜ ਗਈ।
14ਸ਼ਲੋਮੋਨ ਨੂੰ ਹਰ ਸਾਲ ਸੋਨਾ ਬਾਈ ਹਜ਼ਾਰ ਕਿੱਲੋ ਮਿਲਦਾ ਸੀ,
15ਉਸ ਤੋਂ ਬਿਨ੍ਹਾਂ ਹੋਰ ਵੀ ਜਿਹੜਾ ਵਪਾਰੀਆਂ ਅਤੇ ਸੌਦਾਗਰਾਂ ਅਤੇ ਅਰਬ ਦੇ ਸਾਰੇ ਰਾਜਿਆਂ ਕੋਲ ਅਤੇ ਦੇਸ਼ ਦੇ ਹਾਕਮਾਂ ਕੋਲੋਂ ਆਉਂਦਾ ਸੀ।