1 ਰਾਜਿਆਂ 10

ਉਸ ਤੋਂ ਬਿਨ੍ਹਾਂ ਹੋਰ ਵੀ ਜਿਹੜਾ ਵਪਾਰੀਆਂ ਅਤੇ ਸੌਦਾਗਰਾਂ ਅਤੇ ਅਰਬ ਦੇ ਸਾਰੇ ਰਾਜਿਆਂ ਕੋਲ ਅਤੇ ਦੇਸ਼ ਦੇ ਹਾਕਮਾਂ ਕੋਲੋਂ ਆਉਂਦਾ ਸੀ।

1 Kings 10:15 (UKJV) Beside that he had of the merchantmen, and of the trade of the spice merchants, and of all the kings of Arabia, and of the governors of the country.

13ਰਾਜਾ ਸ਼ਲੋਮੋਨ ਨੇ ਸ਼ਬਾ ਦੀ ਰਾਣੀ ਨੂੰ ਉਹ ਸਭ ਕੁਝ ਦਿੱਤਾ ਜੋ ਕੁਝ ਉਸ ਨੇ ਚਾਹਿਆ ਅਤੇ ਮੰਗਿਆ। ਇਹ ਉਸ ਤੋਂ ਅਲੱਗ ਸੀ ਜਿਹੜਾ ਸ਼ਲੋਮੋਨ ਨੇ ਆਪਣੀ ਸਾਰੀ ਸਖਾਵਤ ਨਾਲ ਦਿੱਤਾ ਸੀ। ਫਿਰ ਉਹ ਚਲੀ ਗਈ ਅਤੇ ਆਪਣੇ ਸੇਵਾਦਾਰ ਨਾਲ ਆਪਣੇ ਦੇਸ਼ ਵਾਪਸ ਮੁੜ ਗਈ।

14ਸ਼ਲੋਮੋਨ ਨੂੰ ਹਰ ਸਾਲ ਸੋਨਾ ਬਾਈ ਹਜ਼ਾਰ ਕਿੱਲੋ ਮਿਲਦਾ ਸੀ,

15ਉਸ ਤੋਂ ਬਿਨ੍ਹਾਂ ਹੋਰ ਵੀ ਜਿਹੜਾ ਵਪਾਰੀਆਂ ਅਤੇ ਸੌਦਾਗਰਾਂ ਅਤੇ ਅਰਬ ਦੇ ਸਾਰੇ ਰਾਜਿਆਂ ਕੋਲ ਅਤੇ ਦੇਸ਼ ਦੇ ਹਾਕਮਾਂ ਕੋਲੋਂ ਆਉਂਦਾ ਸੀ।

16ਅਤੇ ਸ਼ਲੋਮੋਨ ਰਾਜਾ ਨੇ ਸੋਨਾ ਘੜ੍ਹ ਕੇ ਦੋ ਸੌ ਵੱਡੀਆਂ ਢਾਲ਼ਾਂ ਬਣਾਈਆਂ ਅਤੇ ਇੱਕ-ਇੱਕ ਢਾਲ਼ ਨੂੰ ਸੱਤ ਕਿੱਲੋ ਸੋਨਾ ਲੱਗਾ ਹੋਇਆ ਸੀ।

17ਅਤੇ ਸੋਨੇ ਦੀਆਂ ਘੜ੍ਹਵੀਆਂ ਤਿੰਨ ਸੌ ਛੋਟੀਆਂ ਢਾਲ਼ਾਂ ਬਣਾਈਆਂ, ਹਰ ਇੱਕ ਢਾਲ਼ ਨੂੰ ਦੋ ਕਿੱਲੋ ਸੋਨਾ ਲੱਗਾ। ਰਾਜੇ ਨੇ ਉਹਨਾਂ ਨੂੰ ਲਬਾਨੋਨ ਦੇ ਜੰਗਲ ਦੇ ਮਹਿਲ ਵਿੱਚ ਰੱਖਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.