14ਸ਼ਲੋਮੋਨ ਨੂੰ ਹਰ ਸਾਲ ਸੋਨਾ ਬਾਈ ਹਜ਼ਾਰ ਕਿੱਲੋ ਮਿਲਦਾ ਸੀ,
15ਉਸ ਤੋਂ ਬਿਨ੍ਹਾਂ ਹੋਰ ਵੀ ਜਿਹੜਾ ਵਪਾਰੀਆਂ ਅਤੇ ਸੌਦਾਗਰਾਂ ਅਤੇ ਅਰਬ ਦੇ ਸਾਰੇ ਰਾਜਿਆਂ ਕੋਲ ਅਤੇ ਦੇਸ਼ ਦੇ ਹਾਕਮਾਂ ਕੋਲੋਂ ਆਉਂਦਾ ਸੀ।
16ਅਤੇ ਸ਼ਲੋਮੋਨ ਰਾਜਾ ਨੇ ਸੋਨਾ ਘੜ੍ਹ ਕੇ ਦੋ ਸੌ ਵੱਡੀਆਂ ਢਾਲ਼ਾਂ ਬਣਾਈਆਂ ਅਤੇ ਇੱਕ-ਇੱਕ ਢਾਲ਼ ਨੂੰ ਸੱਤ ਕਿੱਲੋ ਸੋਨਾ ਲੱਗਾ ਹੋਇਆ ਸੀ।
17ਅਤੇ ਸੋਨੇ ਦੀਆਂ ਘੜ੍ਹਵੀਆਂ ਤਿੰਨ ਸੌ ਛੋਟੀਆਂ ਢਾਲ਼ਾਂ ਬਣਾਈਆਂ, ਹਰ ਇੱਕ ਢਾਲ਼ ਨੂੰ ਦੋ ਕਿੱਲੋ ਸੋਨਾ ਲੱਗਾ। ਰਾਜੇ ਨੇ ਉਹਨਾਂ ਨੂੰ ਲਬਾਨੋਨ ਦੇ ਜੰਗਲ ਦੇ ਮਹਿਲ ਵਿੱਚ ਰੱਖਿਆ।
18ਤਦ ਰਾਜੇ ਨੇ ਹਾਥੀ ਦੰਦ ਦਾ ਇੱਕ ਵੱਡਾ ਸਿੰਘਾਸਣ ਬਣਾਇਆ ਅਤੇ ਉਸਨੂੰ ਸ਼ੁੱਧ ਸੋਨੇ ਨਾਲ ਮੜ੍ਹਵਾਇਆਂ।