1 ਰਾਜਿਆਂ 10

ਅਤੇ ਸੋਨੇ ਦੀਆਂ ਘੜ੍ਹਵੀਆਂ ਤਿੰਨ ਸੌ ਛੋਟੀਆਂ ਢਾਲ਼ਾਂ ਬਣਾਈਆਂ, ਹਰ ਇੱਕ ਢਾਲ਼ ਨੂੰ ਦੋ ਕਿੱਲੋ ਸੋਨਾ ਲੱਗਾ। ਰਾਜੇ ਨੇ ਉਹਨਾਂ ਨੂੰ ਲਬਾਨੋਨ ਦੇ ਜੰਗਲ ਦੇ ਮਹਿਲ ਵਿੱਚ ਰੱਖਿਆ।

1 Kings 10:17 (UKJV) And he made three hundred shields of beaten gold; three pound of gold went to one shield: and the king put them in the house of the forest of Lebanon.

15ਉਸ ਤੋਂ ਬਿਨ੍ਹਾਂ ਹੋਰ ਵੀ ਜਿਹੜਾ ਵਪਾਰੀਆਂ ਅਤੇ ਸੌਦਾਗਰਾਂ ਅਤੇ ਅਰਬ ਦੇ ਸਾਰੇ ਰਾਜਿਆਂ ਕੋਲ ਅਤੇ ਦੇਸ਼ ਦੇ ਹਾਕਮਾਂ ਕੋਲੋਂ ਆਉਂਦਾ ਸੀ।

16ਅਤੇ ਸ਼ਲੋਮੋਨ ਰਾਜਾ ਨੇ ਸੋਨਾ ਘੜ੍ਹ ਕੇ ਦੋ ਸੌ ਵੱਡੀਆਂ ਢਾਲ਼ਾਂ ਬਣਾਈਆਂ ਅਤੇ ਇੱਕ-ਇੱਕ ਢਾਲ਼ ਨੂੰ ਸੱਤ ਕਿੱਲੋ ਸੋਨਾ ਲੱਗਾ ਹੋਇਆ ਸੀ।

17ਅਤੇ ਸੋਨੇ ਦੀਆਂ ਘੜ੍ਹਵੀਆਂ ਤਿੰਨ ਸੌ ਛੋਟੀਆਂ ਢਾਲ਼ਾਂ ਬਣਾਈਆਂ, ਹਰ ਇੱਕ ਢਾਲ਼ ਨੂੰ ਦੋ ਕਿੱਲੋ ਸੋਨਾ ਲੱਗਾ। ਰਾਜੇ ਨੇ ਉਹਨਾਂ ਨੂੰ ਲਬਾਨੋਨ ਦੇ ਜੰਗਲ ਦੇ ਮਹਿਲ ਵਿੱਚ ਰੱਖਿਆ।

18ਤਦ ਰਾਜੇ ਨੇ ਹਾਥੀ ਦੰਦ ਦਾ ਇੱਕ ਵੱਡਾ ਸਿੰਘਾਸਣ ਬਣਾਇਆ ਅਤੇ ਉਸਨੂੰ ਸ਼ੁੱਧ ਸੋਨੇ ਨਾਲ ਮੜ੍ਹਵਾਇਆਂ।

19ਸਿੰਘਾਸਣ ਦੀਆਂ ਛੇ ਪੌੜੀਆਂ ਸਨ ਅਤੇ ਉਸ ਦੀ ਪਿੱਠ ਉੱਤੇ ਗੋਲ ਸਿਰਾ ਸੀ। ਸੀਟ ਦੇ ਦੋਵੇਂ ਪਾਸੇ ਢਾਸਣੇ ਬੰਨ੍ਹੇ ਹੋਏ ਸਨ ਬੈਠਣ ਦੇ ਥਾਂ ਦੇ ਆਲੇ-ਦੁਆਲੇ ਦੋਹੀ ਪਾਸੇ ਢਾਸਣੇ ਸਨ ਅਤੇ ਢਾਸਣਿਆ ਦੇ ਕੋਲ ਬੱਬਰ ਸ਼ੇਰ ਖੜ੍ਹੇ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.