17ਅਤੇ ਸੋਨੇ ਦੀਆਂ ਘੜ੍ਹਵੀਆਂ ਤਿੰਨ ਸੌ ਛੋਟੀਆਂ ਢਾਲ਼ਾਂ ਬਣਾਈਆਂ, ਹਰ ਇੱਕ ਢਾਲ਼ ਨੂੰ ਦੋ ਕਿੱਲੋ ਸੋਨਾ ਲੱਗਾ। ਰਾਜੇ ਨੇ ਉਹਨਾਂ ਨੂੰ ਲਬਾਨੋਨ ਦੇ ਜੰਗਲ ਦੇ ਮਹਿਲ ਵਿੱਚ ਰੱਖਿਆ।
18ਤਦ ਰਾਜੇ ਨੇ ਹਾਥੀ ਦੰਦ ਦਾ ਇੱਕ ਵੱਡਾ ਸਿੰਘਾਸਣ ਬਣਾਇਆ ਅਤੇ ਉਸਨੂੰ ਸ਼ੁੱਧ ਸੋਨੇ ਨਾਲ ਮੜ੍ਹਵਾਇਆਂ।
19ਸਿੰਘਾਸਣ ਦੀਆਂ ਛੇ ਪੌੜੀਆਂ ਸਨ ਅਤੇ ਉਸ ਦੀ ਪਿੱਠ ਉੱਤੇ ਗੋਲ ਸਿਰਾ ਸੀ। ਸੀਟ ਦੇ ਦੋਵੇਂ ਪਾਸੇ ਢਾਸਣੇ ਬੰਨ੍ਹੇ ਹੋਏ ਸਨ ਬੈਠਣ ਦੇ ਥਾਂ ਦੇ ਆਲੇ-ਦੁਆਲੇ ਦੋਹੀ ਪਾਸੇ ਢਾਸਣੇ ਸਨ ਅਤੇ ਢਾਸਣਿਆ ਦੇ ਕੋਲ ਬੱਬਰ ਸ਼ੇਰ ਖੜ੍ਹੇ ਸਨ।
20ਛੇ ਪੌੜੀਆਂ ਉੱਤੇ ਬਾਰਾਂ ਸ਼ੇਰ ਖੜ੍ਹੇ ਸਨ, ਹਰੇਕ ਕਦਮ ਦੇ ਦੋਹਾਂ ਸਿਰਿਆਂ ਉੱਤੇ ਇੱਕ। ਕਿਸੇ ਵੀ ਹੋਰ ਰਾਜ ਵਿੱਚ ਅਜਿਹਾ ਸਿੰਘਾਸਣ ਨਹੀਂ ਬਣਾਇਆ ਗਿਆ ਸੀ।
21ਸ਼ਲੋਮੋਨ ਰਾਜਾ ਦੇ ਸਾਰੇ ਪੀਣ ਵਾਲੇ ਬਰਤਨ ਸੋਨੇ ਦੇ ਸਨ ਅਤੇ ਲਬਾਨੋਨ ਦੇ ਜੰਗਲ ਦੇ ਮਹਿਲ ਵਿੱਚ ਸਾਰੀਆਂ ਘਰੇਲੂ ਵਸਤਾਂ ਸ਼ੁੱਧ ਸੋਨੇ ਦੀਆਂ ਸਨ। ਕੁਝ ਵੀ ਚਾਂਦੀ ਦਾ ਨਹੀਂ ਸੀ, ਕਿਉਂਕਿ ਸ਼ਲੋਮੋਨ ਦੇ ਦਿਨਾਂ ਵਿੱਚ ਚਾਂਦੀ ਦੀ ਕੀਮਤ ਘੱਟ ਸਮਝੀ ਜਾਂਦੀ ਸੀ।