1 ਰਾਜਿਆਂ 10

ਸ਼ਲੋਮੋਨ ਰਾਜਾ ਦੇ ਸਾਰੇ ਪੀਣ ਵਾਲੇ ਬਰਤਨ ਸੋਨੇ ਦੇ ਸਨ ਅਤੇ ਲਬਾਨੋਨ ਦੇ ਜੰਗਲ ਦੇ ਮਹਿਲ ਵਿੱਚ ਸਾਰੀਆਂ ਘਰੇਲੂ ਵਸਤਾਂ ਸ਼ੁੱਧ ਸੋਨੇ ਦੀਆਂ ਸਨ। ਕੁਝ ਵੀ ਚਾਂਦੀ ਦਾ ਨਹੀਂ ਸੀ, ਕਿਉਂਕਿ ਸ਼ਲੋਮੋਨ ਦੇ ਦਿਨਾਂ ਵਿੱਚ ਚਾਂਦੀ ਦੀ ਕੀਮਤ ਘੱਟ ਸਮਝੀ ਜਾਂਦੀ ਸੀ।

1 Kings 10:21 (UKJV) And all king Solomon's drinking vessels were of gold, and all the vessels of the house of the forest of Lebanon were of pure gold; none were of silver: it was nothing accounted of in the days of Solomon.

19ਸਿੰਘਾਸਣ ਦੀਆਂ ਛੇ ਪੌੜੀਆਂ ਸਨ ਅਤੇ ਉਸ ਦੀ ਪਿੱਠ ਉੱਤੇ ਗੋਲ ਸਿਰਾ ਸੀ। ਸੀਟ ਦੇ ਦੋਵੇਂ ਪਾਸੇ ਢਾਸਣੇ ਬੰਨ੍ਹੇ ਹੋਏ ਸਨ ਬੈਠਣ ਦੇ ਥਾਂ ਦੇ ਆਲੇ-ਦੁਆਲੇ ਦੋਹੀ ਪਾਸੇ ਢਾਸਣੇ ਸਨ ਅਤੇ ਢਾਸਣਿਆ ਦੇ ਕੋਲ ਬੱਬਰ ਸ਼ੇਰ ਖੜ੍ਹੇ ਸਨ।

20ਛੇ ਪੌੜੀਆਂ ਉੱਤੇ ਬਾਰਾਂ ਸ਼ੇਰ ਖੜ੍ਹੇ ਸਨ, ਹਰੇਕ ਕਦਮ ਦੇ ਦੋਹਾਂ ਸਿਰਿਆਂ ਉੱਤੇ ਇੱਕ। ਕਿਸੇ ਵੀ ਹੋਰ ਰਾਜ ਵਿੱਚ ਅਜਿਹਾ ਸਿੰਘਾਸਣ ਨਹੀਂ ਬਣਾਇਆ ਗਿਆ ਸੀ।

21ਸ਼ਲੋਮੋਨ ਰਾਜਾ ਦੇ ਸਾਰੇ ਪੀਣ ਵਾਲੇ ਬਰਤਨ ਸੋਨੇ ਦੇ ਸਨ ਅਤੇ ਲਬਾਨੋਨ ਦੇ ਜੰਗਲ ਦੇ ਮਹਿਲ ਵਿੱਚ ਸਾਰੀਆਂ ਘਰੇਲੂ ਵਸਤਾਂ ਸ਼ੁੱਧ ਸੋਨੇ ਦੀਆਂ ਸਨ। ਕੁਝ ਵੀ ਚਾਂਦੀ ਦਾ ਨਹੀਂ ਸੀ, ਕਿਉਂਕਿ ਸ਼ਲੋਮੋਨ ਦੇ ਦਿਨਾਂ ਵਿੱਚ ਚਾਂਦੀ ਦੀ ਕੀਮਤ ਘੱਟ ਸਮਝੀ ਜਾਂਦੀ ਸੀ।

22ਰਾਜੇ ਕੋਲ ਹੀਰਾਮ ਦੇ ਜਹਾਜ਼ਾਂ ਦੇ ਨਾਲ ਸਮੁੰਦਰ ਵਿੱਚ ਵਪਾਰਕ ਜਹਾਜ਼ਾਂ ਦਾ ਇੱਕ ਬੇੜਾ ਸੀ। ਇਹ ਸਮੁੰਦਰੀ ਜ਼ਹਾਜ ਹਰ ਤਿੰਨ ਸਾਲਾਂ ਵਿੱਚ ਇੱਕ ਵਾਰ ਸੋਨਾ, ਚਾਂਦੀ ਅਤੇ ਹਾਥੀ ਦੇ ਦੰਦ, ਅਤੇ ਬਾਂਦਰ ਤੇ ਮੋਰ ਲੱਦ ਕੇ ਲਿਆਉਂਦਾ ਹੁੰਦਾ ਸੀ।

23ਰਾਜਾ ਸ਼ਲੋਮੋਨ ਧਰਤੀ ਦੇ ਬਾਕੀ ਰਾਜਿਆਂ ਨਾਲੋਂ ਧੰਨ ਅਤੇ ਬੁੱਧ ਵਿੱਚ ਵੱਡਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.