21ਸ਼ਲੋਮੋਨ ਰਾਜਾ ਦੇ ਸਾਰੇ ਪੀਣ ਵਾਲੇ ਬਰਤਨ ਸੋਨੇ ਦੇ ਸਨ ਅਤੇ ਲਬਾਨੋਨ ਦੇ ਜੰਗਲ ਦੇ ਮਹਿਲ ਵਿੱਚ ਸਾਰੀਆਂ ਘਰੇਲੂ ਵਸਤਾਂ ਸ਼ੁੱਧ ਸੋਨੇ ਦੀਆਂ ਸਨ। ਕੁਝ ਵੀ ਚਾਂਦੀ ਦਾ ਨਹੀਂ ਸੀ, ਕਿਉਂਕਿ ਸ਼ਲੋਮੋਨ ਦੇ ਦਿਨਾਂ ਵਿੱਚ ਚਾਂਦੀ ਦੀ ਕੀਮਤ ਘੱਟ ਸਮਝੀ ਜਾਂਦੀ ਸੀ।
22ਰਾਜੇ ਕੋਲ ਹੀਰਾਮ ਦੇ ਜਹਾਜ਼ਾਂ ਦੇ ਨਾਲ ਸਮੁੰਦਰ ਵਿੱਚ ਵਪਾਰਕ ਜਹਾਜ਼ਾਂ ਦਾ ਇੱਕ ਬੇੜਾ ਸੀ। ਇਹ ਸਮੁੰਦਰੀ ਜ਼ਹਾਜ ਹਰ ਤਿੰਨ ਸਾਲਾਂ ਵਿੱਚ ਇੱਕ ਵਾਰ ਸੋਨਾ, ਚਾਂਦੀ ਅਤੇ ਹਾਥੀ ਦੇ ਦੰਦ, ਅਤੇ ਬਾਂਦਰ ਤੇ ਮੋਰ ਲੱਦ ਕੇ ਲਿਆਉਂਦਾ ਹੁੰਦਾ ਸੀ।
23ਰਾਜਾ ਸ਼ਲੋਮੋਨ ਧਰਤੀ ਦੇ ਬਾਕੀ ਰਾਜਿਆਂ ਨਾਲੋਂ ਧੰਨ ਅਤੇ ਬੁੱਧ ਵਿੱਚ ਵੱਡਾ ਸੀ।
24ਅਤੇ ਸਾਰੀ ਧਰਤੀ ਦੇ ਲੋਕ ਸ਼ਲੋਮੋਨ ਦੇ ਦਰਸ਼ਨ ਦੇ ਚਾਹਵੰਦ ਸਨ ਤਾਂ ਜੋ ਉਸ ਦੀ ਬੁੱਧ ਨੂੰ ਸੁਣਨ ਜਿਹੜੀ ਪਰਮੇਸ਼ਵਰ ਨੇ ਉਹ ਦੇ ਮਨ ਵਿੱਚ ਪਾਈ ਸੀ।
25ਉਹਨਾਂ ਵਿੱਚੋਂ ਹਰ ਸਾਲ ਹਰ ਕੋਈ ਆਪਣਾ ਨਜ਼ਰਾਨਾ ਅਰਥਾਤ ਚਾਂਦੀ ਦੇ ਭਾਂਡੇ, ਸੋਨੇ ਦੇ ਭਾਂਡੇ ਬਸਤਰ, ਸ਼ਸਤਰ, ਮਸਾਲੇ, ਘੋੜੇ ਅਤੇ ਖੱਚਰਾਂ ਲੈ ਕੇ ਆਉਂਦਾ ਸੀ।