1 ਰਾਜਿਆਂ 10

ਅਤੇ ਸਾਰੀ ਧਰਤੀ ਦੇ ਲੋਕ ਸ਼ਲੋਮੋਨ ਦੇ ਦਰਸ਼ਨ ਦੇ ਚਾਹਵੰਦ ਸਨ ਤਾਂ ਜੋ ਉਸ ਦੀ ਬੁੱਧ ਨੂੰ ਸੁਣਨ ਜਿਹੜੀ ਪਰਮੇਸ਼ਵਰ ਨੇ ਉਹ ਦੇ ਮਨ ਵਿੱਚ ਪਾਈ ਸੀ।

1 Kings 10:24 (UKJV) And all the earth sought to Solomon, to hear his wisdom, which God had put in his heart.

22ਰਾਜੇ ਕੋਲ ਹੀਰਾਮ ਦੇ ਜਹਾਜ਼ਾਂ ਦੇ ਨਾਲ ਸਮੁੰਦਰ ਵਿੱਚ ਵਪਾਰਕ ਜਹਾਜ਼ਾਂ ਦਾ ਇੱਕ ਬੇੜਾ ਸੀ। ਇਹ ਸਮੁੰਦਰੀ ਜ਼ਹਾਜ ਹਰ ਤਿੰਨ ਸਾਲਾਂ ਵਿੱਚ ਇੱਕ ਵਾਰ ਸੋਨਾ, ਚਾਂਦੀ ਅਤੇ ਹਾਥੀ ਦੇ ਦੰਦ, ਅਤੇ ਬਾਂਦਰ ਤੇ ਮੋਰ ਲੱਦ ਕੇ ਲਿਆਉਂਦਾ ਹੁੰਦਾ ਸੀ।

23ਰਾਜਾ ਸ਼ਲੋਮੋਨ ਧਰਤੀ ਦੇ ਬਾਕੀ ਰਾਜਿਆਂ ਨਾਲੋਂ ਧੰਨ ਅਤੇ ਬੁੱਧ ਵਿੱਚ ਵੱਡਾ ਸੀ।

24ਅਤੇ ਸਾਰੀ ਧਰਤੀ ਦੇ ਲੋਕ ਸ਼ਲੋਮੋਨ ਦੇ ਦਰਸ਼ਨ ਦੇ ਚਾਹਵੰਦ ਸਨ ਤਾਂ ਜੋ ਉਸ ਦੀ ਬੁੱਧ ਨੂੰ ਸੁਣਨ ਜਿਹੜੀ ਪਰਮੇਸ਼ਵਰ ਨੇ ਉਹ ਦੇ ਮਨ ਵਿੱਚ ਪਾਈ ਸੀ।

25ਉਹਨਾਂ ਵਿੱਚੋਂ ਹਰ ਸਾਲ ਹਰ ਕੋਈ ਆਪਣਾ ਨਜ਼ਰਾਨਾ ਅਰਥਾਤ ਚਾਂਦੀ ਦੇ ਭਾਂਡੇ, ਸੋਨੇ ਦੇ ਭਾਂਡੇ ਬਸਤਰ, ਸ਼ਸਤਰ, ਮਸਾਲੇ, ਘੋੜੇ ਅਤੇ ਖੱਚਰਾਂ ਲੈ ਕੇ ਆਉਂਦਾ ਸੀ।

26ਸ਼ਲੋਮੋਨ ਨੇ ਰਥ ਅਤੇ ਘੋੜੇ ਇਕੱਠੇ ਕੀਤੇ। ਉਸਦੇ ਕੋਲ ਚੌਦਾਂ ਸੌ ਰੱਥ ਅਤੇ ਬਾਰਾਂ ਹਜ਼ਾਰ ਘੋੜੇ ਸਨ, ਜੋ ਉਸਨੇ ਰਥਾਂ ਵਾਲੇ ਸ਼ਹਿਰਾਂ ਵਿੱਚ ਅਤੇ ਯੇਰੂਸ਼ਲੇਮ ਵਿੱਚ ਵੀ ਆਪਣੇ ਨਾਲ ਰੱਖੇ ਹੋਏ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.