1 ਰਾਜਿਆਂ 10

ਸ਼ਲੋਮੋਨ ਨੇ ਰਥ ਅਤੇ ਘੋੜੇ ਇਕੱਠੇ ਕੀਤੇ। ਉਸਦੇ ਕੋਲ ਚੌਦਾਂ ਸੌ ਰੱਥ ਅਤੇ ਬਾਰਾਂ ਹਜ਼ਾਰ ਘੋੜੇ ਸਨ, ਜੋ ਉਸਨੇ ਰਥਾਂ ਵਾਲੇ ਸ਼ਹਿਰਾਂ ਵਿੱਚ ਅਤੇ ਯੇਰੂਸ਼ਲੇਮ ਵਿੱਚ ਵੀ ਆਪਣੇ ਨਾਲ ਰੱਖੇ ਹੋਏ ਸਨ।

1 Kings 10:26 (UKJV) And Solomon gathered together chariots and horsemen: and he had a thousand and four hundred chariots, and twelve thousand horsemen, whom he bestowed in the cities for chariots, and with the king at Jerusalem.

24ਅਤੇ ਸਾਰੀ ਧਰਤੀ ਦੇ ਲੋਕ ਸ਼ਲੋਮੋਨ ਦੇ ਦਰਸ਼ਨ ਦੇ ਚਾਹਵੰਦ ਸਨ ਤਾਂ ਜੋ ਉਸ ਦੀ ਬੁੱਧ ਨੂੰ ਸੁਣਨ ਜਿਹੜੀ ਪਰਮੇਸ਼ਵਰ ਨੇ ਉਹ ਦੇ ਮਨ ਵਿੱਚ ਪਾਈ ਸੀ।

25ਉਹਨਾਂ ਵਿੱਚੋਂ ਹਰ ਸਾਲ ਹਰ ਕੋਈ ਆਪਣਾ ਨਜ਼ਰਾਨਾ ਅਰਥਾਤ ਚਾਂਦੀ ਦੇ ਭਾਂਡੇ, ਸੋਨੇ ਦੇ ਭਾਂਡੇ ਬਸਤਰ, ਸ਼ਸਤਰ, ਮਸਾਲੇ, ਘੋੜੇ ਅਤੇ ਖੱਚਰਾਂ ਲੈ ਕੇ ਆਉਂਦਾ ਸੀ।

26ਸ਼ਲੋਮੋਨ ਨੇ ਰਥ ਅਤੇ ਘੋੜੇ ਇਕੱਠੇ ਕੀਤੇ। ਉਸਦੇ ਕੋਲ ਚੌਦਾਂ ਸੌ ਰੱਥ ਅਤੇ ਬਾਰਾਂ ਹਜ਼ਾਰ ਘੋੜੇ ਸਨ, ਜੋ ਉਸਨੇ ਰਥਾਂ ਵਾਲੇ ਸ਼ਹਿਰਾਂ ਵਿੱਚ ਅਤੇ ਯੇਰੂਸ਼ਲੇਮ ਵਿੱਚ ਵੀ ਆਪਣੇ ਨਾਲ ਰੱਖੇ ਹੋਏ ਸਨ।

27ਰਾਜੇ ਨੇ ਯੇਰੂਸ਼ਲੇਮ ਵਿੱਚ ਚਾਂਦੀ ਪੱਥਰਾਂ ਵਾਂਗੂੰ ਅਤੇ ਦਿਆਰ ਨੂੰ ਗੁੱਲਰ ਵਾਂਗੂੰ ਦਿੱਤਾ ਅਤੇ ਹੰਜੀਰ ਦੇ ਰੁੱਖਾਂ ਵਾਂਗੂੰ ਬਹੁਤਾ ਕੀਤਾ।

28ਸ਼ਲੋਮੋਨ ਦੇ ਘੋੜੇ ਮਿਸਰ ਅਤੇ ਕਵੇ ਤੋਂ ਲਿਆਏ ਜਾਂਦੇ ਸਨ ਅਤੇ ਸ਼ਾਹੀ ਵਪਾਰੀ ਉਹਨਾਂ ਨੂੰ ਮੌਜ਼ੂਦਾ ਕੀਮਤ ਉੱਤੇ ਕਵੇ ਤੋਂ ਖਰੀਦ ਲੈਂਦੇ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.