1 ਰਾਜਿਆਂ 10

ਉਸਨੇ ਰਾਜੇ ਨੂੰ ਆਖਿਆ, “ਉਹ ਸੱਚੀ ਖ਼ਬਰ ਸੀ ਜੋ ਮੈਂ ਤੇਰੇ ਕੰਮਾਂ ਅਤੇ ਤੇਰੀ ਬੁੱਧ ਦੇ ਬਾਰੇ ਆਪਣੇ ਦੇਸ਼ ਵਿੱਚ ਸੁਣੀ ਸੀ।

1 Kings 10:6 (UKJV) And she said to the king, It was a true report that I heard in mine own land of your acts and of your wisdom.

4ਜਦੋਂ ਸ਼ਬਾ ਦੀ ਰਾਣੀ ਨੇ ਸ਼ਲੋਮੋਨ ਦੀ ਸਾਰੀ ਬੁੱਧ ਅਤੇ ਉਸ ਮਹਿਲ ਨੂੰ ਜਿਹੜਾ ਉਸ ਨੇ ਬਣਾਇਆ ਸੀ ਵੇਖਿਆ,

5ਉਸ ਦੇ ਮੇਜ਼ ਉੱਤੇ ਭੋਜਨ, ਉਸਦੇ ਅਧਿਕਾਰੀਆਂ ਦੇ ਬੈਠਣ ਦਾ ਤਰੀਕਾ, ਉਸਦੇ ਸੇਵਕਾਂ ਦੀ ਆਗਿਆਕਾਰੀ ਅਤੇ ਉਹਨਾਂ ਦਾ ਪਹਿਰਾਵਾ, ਉਸ ਦੇ ਪਿਲਾਉਣ ਵਾਲੇ ਅਤੇ ਉਸ ਦੀਆਂ ਹੋਮ ਬਲੀਆਂ ਜਿਹੜੀਆਂ ਉਹ ਯਾਹਵੇਹ ਦੇ ਭਵਨ ਵਿੱਚ ਚੜ੍ਹਾਉਂਦਾ ਸੀ ਵੇਖਿਆ, ਤਾਂ ਉਸ ਦੇ ਹੋਸ਼ ਉੱਡ ਗਏ।

6ਉਸਨੇ ਰਾਜੇ ਨੂੰ ਆਖਿਆ, “ਉਹ ਸੱਚੀ ਖ਼ਬਰ ਸੀ ਜੋ ਮੈਂ ਤੇਰੇ ਕੰਮਾਂ ਅਤੇ ਤੇਰੀ ਬੁੱਧ ਦੇ ਬਾਰੇ ਆਪਣੇ ਦੇਸ਼ ਵਿੱਚ ਸੁਣੀ ਸੀ।

7ਪਰ ਮੈਂ ਇਨ੍ਹਾਂ ਗੱਲਾਂ ਉੱਤੇ ਵਿਸ਼ਵਾਸ ਨਾ ਕੀਤਾ ਜਦੋਂ ਤੱਕ ਮੈਂ ਆ ਕੇ ਆਪਣੀਆਂ ਅੱਖਾਂ ਨਾਲ ਸਭ ਕੁਝ ਨਾ ਵੇਖਿਆ। ਸੱਚ-ਮੁੱਚ, ਉਹ ਮੈਨੂੰ ਅੱਧੀਆਂ ਵੀ ਨਹੀਂ ਦੱਸੀਆਂ ਗਈਆ, ਸਿਆਣਪ ਅਤੇ ਦੌਲਤ ਵਿੱਚ ਤੁਸੀਂ ਉਸ ਨਾਲੋਂ ਕਿਤੇ ਵੱਧ ਹੋ ਜੋ ਮੈਂ ਸੁਣੀ ਹੈ।

8ਮੁਬਾਰਕ ਹਨ ਤੇਰੇ ਮਨੁੱਖ ਅਤੇ ਮੁਬਾਰਕ ਤੇਰੇ ਇਹ ਸੇਵਕ ਜੋ ਸਦਾ ਤੇਰੇ ਸਨਮੁਖ ਖੜ੍ਹੇ ਰਹਿੰਦੇ ਹਨ ਅਤੇ ਤੇਰੀ ਬੁੱਧੀ ਨੂੰ ਸੁਣਦੇ ਹਨ!

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.