1 ਰਾਜਿਆਂ 10

ਪਰ ਮੈਂ ਇਨ੍ਹਾਂ ਗੱਲਾਂ ਉੱਤੇ ਵਿਸ਼ਵਾਸ ਨਾ ਕੀਤਾ ਜਦੋਂ ਤੱਕ ਮੈਂ ਆ ਕੇ ਆਪਣੀਆਂ ਅੱਖਾਂ ਨਾਲ ਸਭ ਕੁਝ ਨਾ ਵੇਖਿਆ। ਸੱਚ-ਮੁੱਚ, ਉਹ ਮੈਨੂੰ ਅੱਧੀਆਂ ਵੀ ਨਹੀਂ ਦੱਸੀਆਂ ਗਈਆ, ਸਿਆਣਪ ਅਤੇ ਦੌਲਤ ਵਿੱਚ ਤੁਸੀਂ ਉਸ ਨਾਲੋਂ ਕਿਤੇ ਵੱਧ ਹੋ ਜੋ ਮੈਂ ਸੁਣੀ ਹੈ।

1 Kings 10:7 (UKJV) Nevertheless I believed not the words, until I came, and mine eyes had seen it: and, behold, the half was not told me: your wisdom and prosperity exceeds the fame which I heard.

5ਉਸ ਦੇ ਮੇਜ਼ ਉੱਤੇ ਭੋਜਨ, ਉਸਦੇ ਅਧਿਕਾਰੀਆਂ ਦੇ ਬੈਠਣ ਦਾ ਤਰੀਕਾ, ਉਸਦੇ ਸੇਵਕਾਂ ਦੀ ਆਗਿਆਕਾਰੀ ਅਤੇ ਉਹਨਾਂ ਦਾ ਪਹਿਰਾਵਾ, ਉਸ ਦੇ ਪਿਲਾਉਣ ਵਾਲੇ ਅਤੇ ਉਸ ਦੀਆਂ ਹੋਮ ਬਲੀਆਂ ਜਿਹੜੀਆਂ ਉਹ ਯਾਹਵੇਹ ਦੇ ਭਵਨ ਵਿੱਚ ਚੜ੍ਹਾਉਂਦਾ ਸੀ ਵੇਖਿਆ, ਤਾਂ ਉਸ ਦੇ ਹੋਸ਼ ਉੱਡ ਗਏ।

6ਉਸਨੇ ਰਾਜੇ ਨੂੰ ਆਖਿਆ, “ਉਹ ਸੱਚੀ ਖ਼ਬਰ ਸੀ ਜੋ ਮੈਂ ਤੇਰੇ ਕੰਮਾਂ ਅਤੇ ਤੇਰੀ ਬੁੱਧ ਦੇ ਬਾਰੇ ਆਪਣੇ ਦੇਸ਼ ਵਿੱਚ ਸੁਣੀ ਸੀ।

7ਪਰ ਮੈਂ ਇਨ੍ਹਾਂ ਗੱਲਾਂ ਉੱਤੇ ਵਿਸ਼ਵਾਸ ਨਾ ਕੀਤਾ ਜਦੋਂ ਤੱਕ ਮੈਂ ਆ ਕੇ ਆਪਣੀਆਂ ਅੱਖਾਂ ਨਾਲ ਸਭ ਕੁਝ ਨਾ ਵੇਖਿਆ। ਸੱਚ-ਮੁੱਚ, ਉਹ ਮੈਨੂੰ ਅੱਧੀਆਂ ਵੀ ਨਹੀਂ ਦੱਸੀਆਂ ਗਈਆ, ਸਿਆਣਪ ਅਤੇ ਦੌਲਤ ਵਿੱਚ ਤੁਸੀਂ ਉਸ ਨਾਲੋਂ ਕਿਤੇ ਵੱਧ ਹੋ ਜੋ ਮੈਂ ਸੁਣੀ ਹੈ।

8ਮੁਬਾਰਕ ਹਨ ਤੇਰੇ ਮਨੁੱਖ ਅਤੇ ਮੁਬਾਰਕ ਤੇਰੇ ਇਹ ਸੇਵਕ ਜੋ ਸਦਾ ਤੇਰੇ ਸਨਮੁਖ ਖੜ੍ਹੇ ਰਹਿੰਦੇ ਹਨ ਅਤੇ ਤੇਰੀ ਬੁੱਧੀ ਨੂੰ ਸੁਣਦੇ ਹਨ!

9ਯਾਹਵੇਹ ਤੇਰਾ ਪਰਮੇਸ਼ਵਰ ਮੁਬਾਰਕ ਹੋਵੇ ਜੋ ਤੇਰੇ ਤੋਂ ਪ੍ਰਸੰਨ ਹੈ ਤੈਨੂੰ ਇਸਰਾਏਲ ਦੀ ਰਾਜ ਗੱਦੀ ਬਿਠਾਇਆ ਹੈ। ਇਸਰਾਏਲ ਨਾਲ ਯਾਹਵੇਹ ਨੇ ਸਦਾ ਪਿਆਰ ਕੀਤਾ ਹੈ, ਉਸਨੇ ਤੈਨੂੰ ਨਿਆਂ ਅਤੇ ਧਾਰਮਿਕਤਾ ਨੂੰ ਕਾਇਮ ਰੱਖਣ ਲਈ ਰਾਜਾ ਬਣਾਇਆ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.