1 ਰਾਜਿਆਂ 10

ਮੁਬਾਰਕ ਹਨ ਤੇਰੇ ਮਨੁੱਖ ਅਤੇ ਮੁਬਾਰਕ ਤੇਰੇ ਇਹ ਸੇਵਕ ਜੋ ਸਦਾ ਤੇਰੇ ਸਨਮੁਖ ਖੜ੍ਹੇ ਰਹਿੰਦੇ ਹਨ ਅਤੇ ਤੇਰੀ ਬੁੱਧੀ ਨੂੰ ਸੁਣਦੇ ਹਨ!

1 Kings 10:8 (UKJV) Happy are your men, happy are these your servants, which stand continually before you, and that hear your wisdom.

6ਉਸਨੇ ਰਾਜੇ ਨੂੰ ਆਖਿਆ, “ਉਹ ਸੱਚੀ ਖ਼ਬਰ ਸੀ ਜੋ ਮੈਂ ਤੇਰੇ ਕੰਮਾਂ ਅਤੇ ਤੇਰੀ ਬੁੱਧ ਦੇ ਬਾਰੇ ਆਪਣੇ ਦੇਸ਼ ਵਿੱਚ ਸੁਣੀ ਸੀ।

7ਪਰ ਮੈਂ ਇਨ੍ਹਾਂ ਗੱਲਾਂ ਉੱਤੇ ਵਿਸ਼ਵਾਸ ਨਾ ਕੀਤਾ ਜਦੋਂ ਤੱਕ ਮੈਂ ਆ ਕੇ ਆਪਣੀਆਂ ਅੱਖਾਂ ਨਾਲ ਸਭ ਕੁਝ ਨਾ ਵੇਖਿਆ। ਸੱਚ-ਮੁੱਚ, ਉਹ ਮੈਨੂੰ ਅੱਧੀਆਂ ਵੀ ਨਹੀਂ ਦੱਸੀਆਂ ਗਈਆ, ਸਿਆਣਪ ਅਤੇ ਦੌਲਤ ਵਿੱਚ ਤੁਸੀਂ ਉਸ ਨਾਲੋਂ ਕਿਤੇ ਵੱਧ ਹੋ ਜੋ ਮੈਂ ਸੁਣੀ ਹੈ।

8ਮੁਬਾਰਕ ਹਨ ਤੇਰੇ ਮਨੁੱਖ ਅਤੇ ਮੁਬਾਰਕ ਤੇਰੇ ਇਹ ਸੇਵਕ ਜੋ ਸਦਾ ਤੇਰੇ ਸਨਮੁਖ ਖੜ੍ਹੇ ਰਹਿੰਦੇ ਹਨ ਅਤੇ ਤੇਰੀ ਬੁੱਧੀ ਨੂੰ ਸੁਣਦੇ ਹਨ!

9ਯਾਹਵੇਹ ਤੇਰਾ ਪਰਮੇਸ਼ਵਰ ਮੁਬਾਰਕ ਹੋਵੇ ਜੋ ਤੇਰੇ ਤੋਂ ਪ੍ਰਸੰਨ ਹੈ ਤੈਨੂੰ ਇਸਰਾਏਲ ਦੀ ਰਾਜ ਗੱਦੀ ਬਿਠਾਇਆ ਹੈ। ਇਸਰਾਏਲ ਨਾਲ ਯਾਹਵੇਹ ਨੇ ਸਦਾ ਪਿਆਰ ਕੀਤਾ ਹੈ, ਉਸਨੇ ਤੈਨੂੰ ਨਿਆਂ ਅਤੇ ਧਾਰਮਿਕਤਾ ਨੂੰ ਕਾਇਮ ਰੱਖਣ ਲਈ ਰਾਜਾ ਬਣਾਇਆ ਹੈ।”

10ਅਤੇ ਉਸ ਨੇ ਰਾਜੇ ਨੂੰ ਚਾਰ ਸੌ ਕਿੱਲੋ ਦੇ ਲਗਭਗ ਸੋਨਾ, ਵੱਡੀ ਮਾਤਰਾ ਵਿੱਚ ਮਸਾਲੇ ਅਤੇ ਕੀਮਤੀ ਪੱਥਰ ਦਿੱਤੇ। ਫੇਰ ਕਦੇ ਵੀ ਇੰਨਾ ਢੇਰ ਸਾਰਾ ਮਸਾਲਾ ਨਹੀਂ ਦਿੱਤਾ ਗਿਆ ਜਿੰਨਾ ਸ਼ਬਾ ਦੀ ਰਾਣੀ ਨੇ ਰਾਜਾ ਸ਼ਲੋਮੋਨ ਨੂੰ ਦਿੱਤਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.