1 ਰਾਜਿਆਂ 10

ਯਾਹਵੇਹ ਤੇਰਾ ਪਰਮੇਸ਼ਵਰ ਮੁਬਾਰਕ ਹੋਵੇ ਜੋ ਤੇਰੇ ਤੋਂ ਪ੍ਰਸੰਨ ਹੈ ਤੈਨੂੰ ਇਸਰਾਏਲ ਦੀ ਰਾਜ ਗੱਦੀ ਬਿਠਾਇਆ ਹੈ। ਇਸਰਾਏਲ ਨਾਲ ਯਾਹਵੇਹ ਨੇ ਸਦਾ ਪਿਆਰ ਕੀਤਾ ਹੈ, ਉਸਨੇ ਤੈਨੂੰ ਨਿਆਂ ਅਤੇ ਧਾਰਮਿਕਤਾ ਨੂੰ ਕਾਇਮ ਰੱਖਣ ਲਈ ਰਾਜਾ ਬਣਾਇਆ ਹੈ।”

1 Kings 10:9 (UKJV) Blessed be the LORD your God, which delighted in you, to set you on the throne of Israel: because the LORD loved Israel for ever, therefore made he you king, to do judgment and justice.

7ਪਰ ਮੈਂ ਇਨ੍ਹਾਂ ਗੱਲਾਂ ਉੱਤੇ ਵਿਸ਼ਵਾਸ ਨਾ ਕੀਤਾ ਜਦੋਂ ਤੱਕ ਮੈਂ ਆ ਕੇ ਆਪਣੀਆਂ ਅੱਖਾਂ ਨਾਲ ਸਭ ਕੁਝ ਨਾ ਵੇਖਿਆ। ਸੱਚ-ਮੁੱਚ, ਉਹ ਮੈਨੂੰ ਅੱਧੀਆਂ ਵੀ ਨਹੀਂ ਦੱਸੀਆਂ ਗਈਆ, ਸਿਆਣਪ ਅਤੇ ਦੌਲਤ ਵਿੱਚ ਤੁਸੀਂ ਉਸ ਨਾਲੋਂ ਕਿਤੇ ਵੱਧ ਹੋ ਜੋ ਮੈਂ ਸੁਣੀ ਹੈ।

8ਮੁਬਾਰਕ ਹਨ ਤੇਰੇ ਮਨੁੱਖ ਅਤੇ ਮੁਬਾਰਕ ਤੇਰੇ ਇਹ ਸੇਵਕ ਜੋ ਸਦਾ ਤੇਰੇ ਸਨਮੁਖ ਖੜ੍ਹੇ ਰਹਿੰਦੇ ਹਨ ਅਤੇ ਤੇਰੀ ਬੁੱਧੀ ਨੂੰ ਸੁਣਦੇ ਹਨ!

9ਯਾਹਵੇਹ ਤੇਰਾ ਪਰਮੇਸ਼ਵਰ ਮੁਬਾਰਕ ਹੋਵੇ ਜੋ ਤੇਰੇ ਤੋਂ ਪ੍ਰਸੰਨ ਹੈ ਤੈਨੂੰ ਇਸਰਾਏਲ ਦੀ ਰਾਜ ਗੱਦੀ ਬਿਠਾਇਆ ਹੈ। ਇਸਰਾਏਲ ਨਾਲ ਯਾਹਵੇਹ ਨੇ ਸਦਾ ਪਿਆਰ ਕੀਤਾ ਹੈ, ਉਸਨੇ ਤੈਨੂੰ ਨਿਆਂ ਅਤੇ ਧਾਰਮਿਕਤਾ ਨੂੰ ਕਾਇਮ ਰੱਖਣ ਲਈ ਰਾਜਾ ਬਣਾਇਆ ਹੈ।”

10ਅਤੇ ਉਸ ਨੇ ਰਾਜੇ ਨੂੰ ਚਾਰ ਸੌ ਕਿੱਲੋ ਦੇ ਲਗਭਗ ਸੋਨਾ, ਵੱਡੀ ਮਾਤਰਾ ਵਿੱਚ ਮਸਾਲੇ ਅਤੇ ਕੀਮਤੀ ਪੱਥਰ ਦਿੱਤੇ। ਫੇਰ ਕਦੇ ਵੀ ਇੰਨਾ ਢੇਰ ਸਾਰਾ ਮਸਾਲਾ ਨਹੀਂ ਦਿੱਤਾ ਗਿਆ ਜਿੰਨਾ ਸ਼ਬਾ ਦੀ ਰਾਣੀ ਨੇ ਰਾਜਾ ਸ਼ਲੋਮੋਨ ਨੂੰ ਦਿੱਤਾ ਸੀ।

11(ਹੀਰਾਮ ਦਾ ਜਹਾਜ਼ ਓਫੀਰ ਤੋਂ ਸੋਨਾ ਲਿਆਉਂਦਾ ਸੀ ਅਤੇ ਉਹ ਵੀ ਓਫੀਰ ਤੋਂ ਚੰਦਨ ਦੀ ਢੇਰ ਸਾਰੀ ਲੱਕੜੀ ਤੇ ਬਹੁਮੁੱਲੇ ਪੱਥਰ ਲਿਆਇਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.