1 ਰਾਜਿਆਂ 11

ਉਸ ਵੇਲੇ ਯਾਰਾਬੁਆਮ ਯੇਰੂਸ਼ਲੇਮ ਤੋਂ ਬਾਹਰ ਜਾ ਰਿਹਾ ਸੀ ਅਤੇ ਸ਼ੀਲੋਹ ਦਾ ਨਬੀ ਅਹੀਯਾਹ ਇੱਕ ਨਵਾਂ ਚੋਲਾ ਪਾ ਕੇ ਰਾਹ ਵਿੱਚ ਉਸ ਨੂੰ ਮਿਲਿਆ। ਉਹ ਦੋਵੇਂ ਬਾਹਰ ਦੇਸ ਵਿੱਚ ਇਕੱਲੇ ਸਨ,

1 Kings 11:29 (UKJV) And it came to pass at that time when Jeroboam went out of Jerusalem, that the prophet Ahijah the Shilonite found him in the way; and he had clad himself with a new garment; and they two were alone in the field:

27ਇਹ ਬਿਰਤਾਂਤ ਹੈ ਕਿ ਕਿਵੇਂ ਉਸਨੇ ਰਾਜੇ ਦੇ ਵਿਰੁੱਧ ਬਗਾਵਤ ਕੀਤੀ: ਸ਼ਲੋਮੋਨ ਨੇ ਛੱਤ ਬਣਵਾਈ ਅਤੇ ਆਪਣੇ ਪਿਤਾ ਦਾਵੀਦ ਦੇ ਸ਼ਹਿਰ ਦੀ ਕੰਧਾਂ ਦੀ ਮੁਰੰਮਤ ਕਰਵਾਈ।

28ਹੁਣ ਯਾਰਾਬੁਆਮ ਇੱਕ ਸੂਰਮਾ ਮਨੁੱਖ ਸੀ ਅਤੇ ਜਦੋਂ ਸ਼ਲੋਮੋਨ ਨੇ ਵੇਖਿਆ ਕਿ ਉਸ ਜੁਆਨ ਨੇ ਆਪਣਾ ਕੰਮ ਕਿੰਨਾ ਵਧੀਆ ਕੀਤਾ ਤਾਂ ਉਸ ਨੇ ਉਸ ਨੂੰ ਯੋਸੇਫ਼ ਦੇ ਗੋਤਾਂ ਦੀ ਸਾਰੀ ਮਜ਼ਦੂਰੀ ਦਾ ਪ੍ਰਧਾਨ ਬਣਾ ਦਿੱਤਾ।

29ਉਸ ਵੇਲੇ ਯਾਰਾਬੁਆਮ ਯੇਰੂਸ਼ਲੇਮ ਤੋਂ ਬਾਹਰ ਜਾ ਰਿਹਾ ਸੀ ਅਤੇ ਸ਼ੀਲੋਹ ਦਾ ਨਬੀ ਅਹੀਯਾਹ ਇੱਕ ਨਵਾਂ ਚੋਲਾ ਪਾ ਕੇ ਰਾਹ ਵਿੱਚ ਉਸ ਨੂੰ ਮਿਲਿਆ। ਉਹ ਦੋਵੇਂ ਬਾਹਰ ਦੇਸ ਵਿੱਚ ਇਕੱਲੇ ਸਨ,

30ਅਤੇ ਅਹੀਯਾਹ ਨੇ ਜਿਹੜਾ ਨਵਾਂ ਚੋਲਾ ਪਾਇਆ ਹੋਇਆ ਸੀ ਉਸ ਨੂੰ ਫੜ ਕੇ ਬਾਰਾਂ ਟੁਕੜਿਆਂ ਵਿੱਚ ਪਾੜ ਦਿੱਤਾ।

31ਤਦ ਉਸ ਨੇ ਯਾਰਾਬੁਆਮ ਨੂੰ ਆਖਿਆ, ਆਪਣੇ ਲਈ ਦਸ ਟੁਕੜੇ ਲੈ ਕਿਉਂ ਜੋ ਯਾਹਵੇਹ ਇਸਰਾਏਲ ਦਾ ਪਰਮੇਸ਼ਵਰ ਐਉਂ ਆਖਦਾ ਹੈ, ਵੇਖ, ਮੈਂ ਸ਼ਲੋਮੋਨ ਦੇ ਹੱਥੋਂ ਰਾਜ ਖੋਹ ਲਵਾਂਗਾ ਅਤੇ ਤੈਨੂੰ ਦਸ ਗੋਤ ਦੇ ਦਿਆਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.