1ਰਹਬੁਆਮ ਸ਼ੇਕੇਮ ਨੂੰ ਗਿਆ ਕਿਉਂ ਜੋ ਸਾਰਾ ਇਸਰਾਏਲ ਉਸ ਨੂੰ ਰਾਜਾ ਬਣਾਉਣ ਲਈ ਉੱਥੇ ਗਿਆ ਸੀ।
2ਜਦੋਂ ਨੇਬਾਥ ਦੇ ਪੁੱਤਰ ਯਾਰਾਬੁਆਮ ਨੇ ਇਹ ਸੁਣਿਆ (ਉਹ ਅਜੇ ਮਿਸਰ ਵਿੱਚ ਹੀ ਸੀ ਜਿੱਥੋਂ ਉਹ ਰਾਜਾ ਸ਼ਲੋਮੋਨ ਤੋਂ ਭੱਜ ਗਿਆ ਸੀ), ਉਹ ਮਿਸਰ ਤੋਂ ਮੁੜ ਆਇਆ।
3ਇਸ ਲਈ ਉਹਨਾਂ ਨੇ ਯਾਰਾਬੁਆਮ ਨੂੰ ਬੁਲਾਇਆ, ਉਹ ਅਤੇ ਇਸਰਾਏਲ ਦੀ ਸਾਰੀ ਸਭਾ ਰਹਬੁਆਮ ਕੋਲ ਗਈ ਅਤੇ ਉਸ ਨਾਲ ਗੱਲ ਕੀਤੀ,