1 ਰਾਜਿਆਂ 12

ਤਾਂ ਉਹ ਨੌਜਵਾਨ ਜਿਹੜੇ ਉਸ ਨਾਲ ਵੱਡੇ ਹੋਏ ਸਨ ਉਸਨੂੰ ਉੱਤਰ ਦਿੱਤਾ, “ਇਹਨਾਂ ਲੋਕਾਂ ਨੇ ਤੁਹਾਨੂੰ ਕਿਹਾ ਹੈ, ‘ਤੇਰੇ ਪਿਤਾ ਨੇ ਸਾਡੇ ਉੱਤੇ ਭਾਰਾ ਜੂਲਾ ਪਾਇਆ ਹੈ, ਪਰ ਸਾਡੇ ਜੂਲੇ ਨੂੰ ਹਲਕਾ ਕਰ।’ ਹੁਣ ਉਹਨਾਂ ਨੂੰ ਦੱਸ, ‘ਮੇਰੀ ਚੀਚੀ ਵੀ ਮੇਰੇ ਪਿਤਾ ਦੀ ਕਮਰ ਨਾਲੋਂ ਮੋਟੀ ਹੈ।

1 Kings 12:10 (UKJV) And the young men that were grown up with him spoke unto him, saying, Thus shall you speak unto this people that spoke unto you, saying, Your father made our yoke heavy, but make you it lighter unto us; thus shall you say unto them, My little finger shall be thicker than my father's loins.

8ਪਰ ਰਹਬੁਆਮ ਨੇ ਬਜ਼ੁਰਗਾਂ ਦੀ ਸਲਾਹ ਨੂੰ ਛੱਡ ਕੇ ਉਹਨਾਂ ਨੌਜਵਾਨਾਂ ਨਾਲ ਸਲਾਹ ਕੀਤੀ ਜਿਹੜੇ ਉਸ ਦੇ ਨਾਲ ਵੱਡੇ ਹੋਏ ਸਨ ਅਤੇ ਉਸ ਦੀ ਸੇਵਾ ਕਰ ਰਹੇ ਸਨ।

9ਉਸ ਨੇ ਉਹਨਾਂ ਨੂੰ ਪੁੱਛਿਆ, “ਤੁਹਾਡੀ ਕੀ ਸਲਾਹ ਹੈ? ਅਸੀਂ ਉਹਨਾਂ ਲੋਕਾਂ ਨੂੰ ਕੀ ਜਵਾਬ ਦੇਈਏ ਜਿਹੜੇ ਮੈਨੂੰ ਕਹਿੰਦੇ ਹਨ, ‘ਉਸ ਜੂਲੇ ਨੂੰ ਹਲਕਾ ਕਰ ਜੋ ਤੇਰੇ ਪਿਤਾ ਨੇ ਸਾਡੇ ਉੱਤੇ ਪਾਇਆ’ ਹੈ?”

10ਤਾਂ ਉਹ ਨੌਜਵਾਨ ਜਿਹੜੇ ਉਸ ਨਾਲ ਵੱਡੇ ਹੋਏ ਸਨ ਉਸਨੂੰ ਉੱਤਰ ਦਿੱਤਾ, “ਇਹਨਾਂ ਲੋਕਾਂ ਨੇ ਤੁਹਾਨੂੰ ਕਿਹਾ ਹੈ, ‘ਤੇਰੇ ਪਿਤਾ ਨੇ ਸਾਡੇ ਉੱਤੇ ਭਾਰਾ ਜੂਲਾ ਪਾਇਆ ਹੈ, ਪਰ ਸਾਡੇ ਜੂਲੇ ਨੂੰ ਹਲਕਾ ਕਰ।’ ਹੁਣ ਉਹਨਾਂ ਨੂੰ ਦੱਸ, ‘ਮੇਰੀ ਚੀਚੀ ਵੀ ਮੇਰੇ ਪਿਤਾ ਦੀ ਕਮਰ ਨਾਲੋਂ ਮੋਟੀ ਹੈ।

11ਮੇਰੇ ਪਿਤਾ ਨੇ ਤੁਹਾਡੇ ਉੱਤੇ ਇੱਕ ਭਾਰਾ ਜੂਲਾ ਰੱਖਿਆ ਸੀ। ਮੈਂ ਇਸਨੂੰ ਹੋਰ ਵੀ ਭਾਰਾ ਕਰਾਂਗਾ। ਮੇਰੇ ਪਿਤਾ ਨੇ ਤੁਹਾਨੂੰ ਕੋਰੜੇ ਨਾਲ ਮਾਰਿਆ; ਮੈਂ ਤੈਨੂੰ ਬਿੱਛੂਆਂ ਨਾਲ ਕੋਰੜੇ ਮਾਰਾਂਗਾ।’ ”

12ਤਿੰਨ ਦਿਨਾਂ ਬਾਅਦ ਯਾਰਾਬੁਆਮ ਅਤੇ ਸਾਰੇ ਲੋਕ ਰਹਬੁਆਮ ਕੋਲ ਵਾਪਸ ਆਏ, ਜਿਵੇਂ ਕਿ ਰਾਜਾ ਨੇ ਆਖਿਆ ਸੀ, “ਤੀਸਰੇ ਦਿਨ ਮੇਰੇ ਕੋਲ ਵਾਪਸ ਆਉਣਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.