1 ਰਾਜਿਆਂ 12

ਰਾਜੇ ਨੇ ਲੋਕਾਂ ਨੂੰ ਸਖ਼ਤੀ ਨਾਲ ਉੱਤਰ ਦਿੱਤਾ ਅਤੇ ਉਸ ਨੇ ਬਜ਼ੁਰਗਾਂ ਦੀ ਦਿੱਤੀ ਹੋਈ ਸਲਾਹ ਨੂੰ ਠੁਕਰਾ ਦਿੱਤਾ।

1 Kings 12:13 (UKJV) And the king answered the people roughly, and forsook the old men's counsel that they gave him;

11ਮੇਰੇ ਪਿਤਾ ਨੇ ਤੁਹਾਡੇ ਉੱਤੇ ਇੱਕ ਭਾਰਾ ਜੂਲਾ ਰੱਖਿਆ ਸੀ। ਮੈਂ ਇਸਨੂੰ ਹੋਰ ਵੀ ਭਾਰਾ ਕਰਾਂਗਾ। ਮੇਰੇ ਪਿਤਾ ਨੇ ਤੁਹਾਨੂੰ ਕੋਰੜੇ ਨਾਲ ਮਾਰਿਆ; ਮੈਂ ਤੈਨੂੰ ਬਿੱਛੂਆਂ ਨਾਲ ਕੋਰੜੇ ਮਾਰਾਂਗਾ।’ ”

12ਤਿੰਨ ਦਿਨਾਂ ਬਾਅਦ ਯਾਰਾਬੁਆਮ ਅਤੇ ਸਾਰੇ ਲੋਕ ਰਹਬੁਆਮ ਕੋਲ ਵਾਪਸ ਆਏ, ਜਿਵੇਂ ਕਿ ਰਾਜਾ ਨੇ ਆਖਿਆ ਸੀ, “ਤੀਸਰੇ ਦਿਨ ਮੇਰੇ ਕੋਲ ਵਾਪਸ ਆਉਣਾ।”

13ਰਾਜੇ ਨੇ ਲੋਕਾਂ ਨੂੰ ਸਖ਼ਤੀ ਨਾਲ ਉੱਤਰ ਦਿੱਤਾ ਅਤੇ ਉਸ ਨੇ ਬਜ਼ੁਰਗਾਂ ਦੀ ਦਿੱਤੀ ਹੋਈ ਸਲਾਹ ਨੂੰ ਠੁਕਰਾ ਦਿੱਤਾ।

14ਅਤੇ ਨੌਜਵਾਨਾਂ ਦੀ ਸਲਾਹ ਮੰਨ ਲਈ ਅਤੇ ਕਿਹਾ, “ਮੇਰੇ ਪਿਤਾ ਨੇ ਤੁਹਾਡਾ ਜੂਲਾ ਭਾਰਾ ਕਰ ਦਿੱਤਾ ਸੀ; ਅਤੇ ਮੈਂ ਇਸਨੂੰ ਹੋਰ ਵੀ ਭਾਰਾ ਕਰਾਂਗਾ। ਮੇਰੇ ਪਿਤਾ ਨੇ ਤੁਹਾਨੂੰ ਕੋਰੜੇ ਨਾਲ ਮਾਰਿਆ; ਮੈਂ ਤੈਨੂੰ ਬਿੱਛੂਆਂ ਨਾਲ ਕੋਰੜੇ ਮਾਰਾਂਗਾ।”

15ਇਸ ਲਈ ਰਾਜੇ ਨੇ ਲੋਕਾਂ ਦੀ ਗੱਲ ਨਾ ਸੁਣੀ ਕਿਉਂਕਿ ਇਹ ਘਟਨਾ ਯਾਹਵੇਹ ਵੱਲੋਂ ਸੀ ਤਾਂ ਜੋ ਉਸ ਬਚਨ ਨੂੰ ਪੂਰਾ ਕਰੇ ਜੋ ਯਾਹਵੇਹ ਨੇ ਨੇਬਾਥ ਦੇ ਪੁੱਤਰ ਯਾਰਾਬੁਆਮ ਨੂੰ ਸ਼ੀਲੋਹਨੀ ਅਹੀਯਾਹ ਰਾਹੀਂ ਬੋਲਿਆ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.