1 ਰਾਜਿਆਂ 12

ਅਤੇ ਨੌਜਵਾਨਾਂ ਦੀ ਸਲਾਹ ਮੰਨ ਲਈ ਅਤੇ ਕਿਹਾ, “ਮੇਰੇ ਪਿਤਾ ਨੇ ਤੁਹਾਡਾ ਜੂਲਾ ਭਾਰਾ ਕਰ ਦਿੱਤਾ ਸੀ; ਅਤੇ ਮੈਂ ਇਸਨੂੰ ਹੋਰ ਵੀ ਭਾਰਾ ਕਰਾਂਗਾ। ਮੇਰੇ ਪਿਤਾ ਨੇ ਤੁਹਾਨੂੰ ਕੋਰੜੇ ਨਾਲ ਮਾਰਿਆ; ਮੈਂ ਤੈਨੂੰ ਬਿੱਛੂਆਂ ਨਾਲ ਕੋਰੜੇ ਮਾਰਾਂਗਾ।”

1 Kings 12:14 (UKJV) And spoke to them after the counsel of the young men, saying, My father made your yoke heavy, and I will add to your yoke: my father also chastised you with whips, but I will chastise you with scorpions.

12ਤਿੰਨ ਦਿਨਾਂ ਬਾਅਦ ਯਾਰਾਬੁਆਮ ਅਤੇ ਸਾਰੇ ਲੋਕ ਰਹਬੁਆਮ ਕੋਲ ਵਾਪਸ ਆਏ, ਜਿਵੇਂ ਕਿ ਰਾਜਾ ਨੇ ਆਖਿਆ ਸੀ, “ਤੀਸਰੇ ਦਿਨ ਮੇਰੇ ਕੋਲ ਵਾਪਸ ਆਉਣਾ।”

13ਰਾਜੇ ਨੇ ਲੋਕਾਂ ਨੂੰ ਸਖ਼ਤੀ ਨਾਲ ਉੱਤਰ ਦਿੱਤਾ ਅਤੇ ਉਸ ਨੇ ਬਜ਼ੁਰਗਾਂ ਦੀ ਦਿੱਤੀ ਹੋਈ ਸਲਾਹ ਨੂੰ ਠੁਕਰਾ ਦਿੱਤਾ।

14ਅਤੇ ਨੌਜਵਾਨਾਂ ਦੀ ਸਲਾਹ ਮੰਨ ਲਈ ਅਤੇ ਕਿਹਾ, “ਮੇਰੇ ਪਿਤਾ ਨੇ ਤੁਹਾਡਾ ਜੂਲਾ ਭਾਰਾ ਕਰ ਦਿੱਤਾ ਸੀ; ਅਤੇ ਮੈਂ ਇਸਨੂੰ ਹੋਰ ਵੀ ਭਾਰਾ ਕਰਾਂਗਾ। ਮੇਰੇ ਪਿਤਾ ਨੇ ਤੁਹਾਨੂੰ ਕੋਰੜੇ ਨਾਲ ਮਾਰਿਆ; ਮੈਂ ਤੈਨੂੰ ਬਿੱਛੂਆਂ ਨਾਲ ਕੋਰੜੇ ਮਾਰਾਂਗਾ।”

15ਇਸ ਲਈ ਰਾਜੇ ਨੇ ਲੋਕਾਂ ਦੀ ਗੱਲ ਨਾ ਸੁਣੀ ਕਿਉਂਕਿ ਇਹ ਘਟਨਾ ਯਾਹਵੇਹ ਵੱਲੋਂ ਸੀ ਤਾਂ ਜੋ ਉਸ ਬਚਨ ਨੂੰ ਪੂਰਾ ਕਰੇ ਜੋ ਯਾਹਵੇਹ ਨੇ ਨੇਬਾਥ ਦੇ ਪੁੱਤਰ ਯਾਰਾਬੁਆਮ ਨੂੰ ਸ਼ੀਲੋਹਨੀ ਅਹੀਯਾਹ ਰਾਹੀਂ ਬੋਲਿਆ ਸੀ।

16ਜਦੋਂ ਸਾਰੇ ਇਸਰਾਏਲ ਨੇ ਵੇਖਿਆ ਕਿ ਰਾਜੇ ਨੇ ਉਹਨਾਂ ਦੀ ਗੱਲ ਸੁਣਨ ਤੋਂ ਇਨਕਾਰ ਕਰ ਦਿੱਤਾ ਤਾਂ ਉਹਨਾਂ ਨੇ ਰਾਜੇ ਨੂੰ ਉੱਤਰ ਦਿੱਤਾ: “ਦਾਵੀਦ ਦੇ ਨਾਲ ਸਾਡਾ ਕੀ ਹਿੱਸਾ ਹੈ, ਯੱਸੀ ਦੇ ਪੁੱਤਰ ਨਾਲ ਸਾਡੀ ਕੀ ਵੰਡ ਵਿਹਾਰ ਹੈ? ਹੇ ਇਸਰਾਏਲ, ਆਪਣੇ ਤੰਬੂਆਂ ਨੂੰ ਜਾਓ! ਹੇ ਦਾਵੀਦ, ਆਪਣੇ ਘਰ ਦੀ ਦੇਖਭਾਲ ਕਰ!” ਇਸ ਲਈ ਸਾਰੇ ਇਸਰਾਏਲੀ ਆਪਣੇ ਘਰਾਂ ਨੂੰ ਚਲੇ ਗਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.