1 ਰਾਜਿਆਂ 12

ਇਸ ਲਈ ਰਾਜੇ ਨੇ ਲੋਕਾਂ ਦੀ ਗੱਲ ਨਾ ਸੁਣੀ ਕਿਉਂਕਿ ਇਹ ਘਟਨਾ ਯਾਹਵੇਹ ਵੱਲੋਂ ਸੀ ਤਾਂ ਜੋ ਉਸ ਬਚਨ ਨੂੰ ਪੂਰਾ ਕਰੇ ਜੋ ਯਾਹਵੇਹ ਨੇ ਨੇਬਾਥ ਦੇ ਪੁੱਤਰ ਯਾਰਾਬੁਆਮ ਨੂੰ ਸ਼ੀਲੋਹਨੀ ਅਹੀਯਾਹ ਰਾਹੀਂ ਬੋਲਿਆ ਸੀ।

1 Kings 12:15 (UKJV) Wherefore the king hearkened not unto the people; for the cause was from the LORD, that he might perform his saying, which the LORD spoke by Ahijah the Shilonite unto Jeroboam the son of Nebat.

13ਰਾਜੇ ਨੇ ਲੋਕਾਂ ਨੂੰ ਸਖ਼ਤੀ ਨਾਲ ਉੱਤਰ ਦਿੱਤਾ ਅਤੇ ਉਸ ਨੇ ਬਜ਼ੁਰਗਾਂ ਦੀ ਦਿੱਤੀ ਹੋਈ ਸਲਾਹ ਨੂੰ ਠੁਕਰਾ ਦਿੱਤਾ।

14ਅਤੇ ਨੌਜਵਾਨਾਂ ਦੀ ਸਲਾਹ ਮੰਨ ਲਈ ਅਤੇ ਕਿਹਾ, “ਮੇਰੇ ਪਿਤਾ ਨੇ ਤੁਹਾਡਾ ਜੂਲਾ ਭਾਰਾ ਕਰ ਦਿੱਤਾ ਸੀ; ਅਤੇ ਮੈਂ ਇਸਨੂੰ ਹੋਰ ਵੀ ਭਾਰਾ ਕਰਾਂਗਾ। ਮੇਰੇ ਪਿਤਾ ਨੇ ਤੁਹਾਨੂੰ ਕੋਰੜੇ ਨਾਲ ਮਾਰਿਆ; ਮੈਂ ਤੈਨੂੰ ਬਿੱਛੂਆਂ ਨਾਲ ਕੋਰੜੇ ਮਾਰਾਂਗਾ।”

15ਇਸ ਲਈ ਰਾਜੇ ਨੇ ਲੋਕਾਂ ਦੀ ਗੱਲ ਨਾ ਸੁਣੀ ਕਿਉਂਕਿ ਇਹ ਘਟਨਾ ਯਾਹਵੇਹ ਵੱਲੋਂ ਸੀ ਤਾਂ ਜੋ ਉਸ ਬਚਨ ਨੂੰ ਪੂਰਾ ਕਰੇ ਜੋ ਯਾਹਵੇਹ ਨੇ ਨੇਬਾਥ ਦੇ ਪੁੱਤਰ ਯਾਰਾਬੁਆਮ ਨੂੰ ਸ਼ੀਲੋਹਨੀ ਅਹੀਯਾਹ ਰਾਹੀਂ ਬੋਲਿਆ ਸੀ।

16ਜਦੋਂ ਸਾਰੇ ਇਸਰਾਏਲ ਨੇ ਵੇਖਿਆ ਕਿ ਰਾਜੇ ਨੇ ਉਹਨਾਂ ਦੀ ਗੱਲ ਸੁਣਨ ਤੋਂ ਇਨਕਾਰ ਕਰ ਦਿੱਤਾ ਤਾਂ ਉਹਨਾਂ ਨੇ ਰਾਜੇ ਨੂੰ ਉੱਤਰ ਦਿੱਤਾ: “ਦਾਵੀਦ ਦੇ ਨਾਲ ਸਾਡਾ ਕੀ ਹਿੱਸਾ ਹੈ, ਯੱਸੀ ਦੇ ਪੁੱਤਰ ਨਾਲ ਸਾਡੀ ਕੀ ਵੰਡ ਵਿਹਾਰ ਹੈ? ਹੇ ਇਸਰਾਏਲ, ਆਪਣੇ ਤੰਬੂਆਂ ਨੂੰ ਜਾਓ! ਹੇ ਦਾਵੀਦ, ਆਪਣੇ ਘਰ ਦੀ ਦੇਖਭਾਲ ਕਰ!” ਇਸ ਲਈ ਸਾਰੇ ਇਸਰਾਏਲੀ ਆਪਣੇ ਘਰਾਂ ਨੂੰ ਚਲੇ ਗਏ।

17ਪਰ ਇਸਰਾਏਲੀ ਜਿਹੜੇ ਯਹੂਦਾਹ ਦੇ ਨਗਰਾਂ ਵਿੱਚ ਰਹਿੰਦੇ ਸਨ, ਰਹਬੁਆਮ ਅਜੇ ਵੀ ਉਹਨਾਂ ਉੱਤੇ ਰਾਜ ਕਰਦਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.