1 ਰਾਜਿਆਂ 12

ਜਦੋਂ ਸਾਰੇ ਇਸਰਾਏਲ ਨੇ ਵੇਖਿਆ ਕਿ ਰਾਜੇ ਨੇ ਉਹਨਾਂ ਦੀ ਗੱਲ ਸੁਣਨ ਤੋਂ ਇਨਕਾਰ ਕਰ ਦਿੱਤਾ ਤਾਂ ਉਹਨਾਂ ਨੇ ਰਾਜੇ ਨੂੰ ਉੱਤਰ ਦਿੱਤਾ: “ਦਾਵੀਦ ਦੇ ਨਾਲ ਸਾਡਾ ਕੀ ਹਿੱਸਾ ਹੈ, ਯੱਸੀ ਦੇ ਪੁੱਤਰ ਨਾਲ ਸਾਡੀ ਕੀ ਵੰਡ ਵਿਹਾਰ ਹੈ? ਹੇ ਇਸਰਾਏਲ, ਆਪਣੇ ਤੰਬੂਆਂ ਨੂੰ ਜਾਓ! ਹੇ ਦਾਵੀਦ, ਆਪਣੇ ਘਰ ਦੀ ਦੇਖਭਾਲ ਕਰ!” ਇਸ ਲਈ ਸਾਰੇ ਇਸਰਾਏਲੀ ਆਪਣੇ ਘਰਾਂ ਨੂੰ ਚਲੇ ਗਏ।

1 Kings 12:16 (UKJV) So when all Israel saw that the king hearkened not unto them, the people answered the king, saying, What portion have we in David? neither have we inheritance in the son of Jesse: to your tents, O Israel: now see to yours own house, David. So Israel departed unto their tents.

14ਅਤੇ ਨੌਜਵਾਨਾਂ ਦੀ ਸਲਾਹ ਮੰਨ ਲਈ ਅਤੇ ਕਿਹਾ, “ਮੇਰੇ ਪਿਤਾ ਨੇ ਤੁਹਾਡਾ ਜੂਲਾ ਭਾਰਾ ਕਰ ਦਿੱਤਾ ਸੀ; ਅਤੇ ਮੈਂ ਇਸਨੂੰ ਹੋਰ ਵੀ ਭਾਰਾ ਕਰਾਂਗਾ। ਮੇਰੇ ਪਿਤਾ ਨੇ ਤੁਹਾਨੂੰ ਕੋਰੜੇ ਨਾਲ ਮਾਰਿਆ; ਮੈਂ ਤੈਨੂੰ ਬਿੱਛੂਆਂ ਨਾਲ ਕੋਰੜੇ ਮਾਰਾਂਗਾ।”

15ਇਸ ਲਈ ਰਾਜੇ ਨੇ ਲੋਕਾਂ ਦੀ ਗੱਲ ਨਾ ਸੁਣੀ ਕਿਉਂਕਿ ਇਹ ਘਟਨਾ ਯਾਹਵੇਹ ਵੱਲੋਂ ਸੀ ਤਾਂ ਜੋ ਉਸ ਬਚਨ ਨੂੰ ਪੂਰਾ ਕਰੇ ਜੋ ਯਾਹਵੇਹ ਨੇ ਨੇਬਾਥ ਦੇ ਪੁੱਤਰ ਯਾਰਾਬੁਆਮ ਨੂੰ ਸ਼ੀਲੋਹਨੀ ਅਹੀਯਾਹ ਰਾਹੀਂ ਬੋਲਿਆ ਸੀ।

16ਜਦੋਂ ਸਾਰੇ ਇਸਰਾਏਲ ਨੇ ਵੇਖਿਆ ਕਿ ਰਾਜੇ ਨੇ ਉਹਨਾਂ ਦੀ ਗੱਲ ਸੁਣਨ ਤੋਂ ਇਨਕਾਰ ਕਰ ਦਿੱਤਾ ਤਾਂ ਉਹਨਾਂ ਨੇ ਰਾਜੇ ਨੂੰ ਉੱਤਰ ਦਿੱਤਾ: “ਦਾਵੀਦ ਦੇ ਨਾਲ ਸਾਡਾ ਕੀ ਹਿੱਸਾ ਹੈ, ਯੱਸੀ ਦੇ ਪੁੱਤਰ ਨਾਲ ਸਾਡੀ ਕੀ ਵੰਡ ਵਿਹਾਰ ਹੈ? ਹੇ ਇਸਰਾਏਲ, ਆਪਣੇ ਤੰਬੂਆਂ ਨੂੰ ਜਾਓ! ਹੇ ਦਾਵੀਦ, ਆਪਣੇ ਘਰ ਦੀ ਦੇਖਭਾਲ ਕਰ!” ਇਸ ਲਈ ਸਾਰੇ ਇਸਰਾਏਲੀ ਆਪਣੇ ਘਰਾਂ ਨੂੰ ਚਲੇ ਗਏ।

17ਪਰ ਇਸਰਾਏਲੀ ਜਿਹੜੇ ਯਹੂਦਾਹ ਦੇ ਨਗਰਾਂ ਵਿੱਚ ਰਹਿੰਦੇ ਸਨ, ਰਹਬੁਆਮ ਅਜੇ ਵੀ ਉਹਨਾਂ ਉੱਤੇ ਰਾਜ ਕਰਦਾ ਸੀ।

18ਰਾਜਾ ਰਹਬੁਆਮ ਨੇ ਅਦੋਰਾਮ ਨੂੰ ਬਾਹਰ ਭੇਜਿਆ ਜੋ ਜਬਰੀ ਮਜ਼ਦੂਰੀ ਕਰਨ ਵਾਲਿਆ ਦਾ ਮੁਖੀ ਸੀ ਪਰ ਸਾਰੇ ਇਸਰਾਏਲ ਨੇ ਉਸ ਨੂੰ ਪੱਥਰਾਓ ਕਰਕੇ ਮਾਰ ਦਿੱਤਾ। ਤਾਂ ਰਾਜਾ ਰਹਬੁਆਮ ਜਲਦੀ ਨਾਲ ਆਪਣੇ ਰੱਥ ਉੱਤੇ ਚੜ੍ਹ ਕੇ ਯੇਰੂਸ਼ਲੇਮ ਨੂੰ ਭੱਜ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.