1 ਰਾਜਿਆਂ 12

ਰਾਜਾ ਰਹਬੁਆਮ ਨੇ ਅਦੋਰਾਮ ਨੂੰ ਬਾਹਰ ਭੇਜਿਆ ਜੋ ਜਬਰੀ ਮਜ਼ਦੂਰੀ ਕਰਨ ਵਾਲਿਆ ਦਾ ਮੁਖੀ ਸੀ ਪਰ ਸਾਰੇ ਇਸਰਾਏਲ ਨੇ ਉਸ ਨੂੰ ਪੱਥਰਾਓ ਕਰਕੇ ਮਾਰ ਦਿੱਤਾ। ਤਾਂ ਰਾਜਾ ਰਹਬੁਆਮ ਜਲਦੀ ਨਾਲ ਆਪਣੇ ਰੱਥ ਉੱਤੇ ਚੜ੍ਹ ਕੇ ਯੇਰੂਸ਼ਲੇਮ ਨੂੰ ਭੱਜ ਗਿਆ।

1 Kings 12:18 (UKJV) Then king Rehoboam sent Adoram, who was over the tribute; and all Israel stoned him with stones, that he died. Therefore king Rehoboam made speed to get him up to his chariot, to flee to Jerusalem.

16ਜਦੋਂ ਸਾਰੇ ਇਸਰਾਏਲ ਨੇ ਵੇਖਿਆ ਕਿ ਰਾਜੇ ਨੇ ਉਹਨਾਂ ਦੀ ਗੱਲ ਸੁਣਨ ਤੋਂ ਇਨਕਾਰ ਕਰ ਦਿੱਤਾ ਤਾਂ ਉਹਨਾਂ ਨੇ ਰਾਜੇ ਨੂੰ ਉੱਤਰ ਦਿੱਤਾ: “ਦਾਵੀਦ ਦੇ ਨਾਲ ਸਾਡਾ ਕੀ ਹਿੱਸਾ ਹੈ, ਯੱਸੀ ਦੇ ਪੁੱਤਰ ਨਾਲ ਸਾਡੀ ਕੀ ਵੰਡ ਵਿਹਾਰ ਹੈ? ਹੇ ਇਸਰਾਏਲ, ਆਪਣੇ ਤੰਬੂਆਂ ਨੂੰ ਜਾਓ! ਹੇ ਦਾਵੀਦ, ਆਪਣੇ ਘਰ ਦੀ ਦੇਖਭਾਲ ਕਰ!” ਇਸ ਲਈ ਸਾਰੇ ਇਸਰਾਏਲੀ ਆਪਣੇ ਘਰਾਂ ਨੂੰ ਚਲੇ ਗਏ।

17ਪਰ ਇਸਰਾਏਲੀ ਜਿਹੜੇ ਯਹੂਦਾਹ ਦੇ ਨਗਰਾਂ ਵਿੱਚ ਰਹਿੰਦੇ ਸਨ, ਰਹਬੁਆਮ ਅਜੇ ਵੀ ਉਹਨਾਂ ਉੱਤੇ ਰਾਜ ਕਰਦਾ ਸੀ।

18ਰਾਜਾ ਰਹਬੁਆਮ ਨੇ ਅਦੋਰਾਮ ਨੂੰ ਬਾਹਰ ਭੇਜਿਆ ਜੋ ਜਬਰੀ ਮਜ਼ਦੂਰੀ ਕਰਨ ਵਾਲਿਆ ਦਾ ਮੁਖੀ ਸੀ ਪਰ ਸਾਰੇ ਇਸਰਾਏਲ ਨੇ ਉਸ ਨੂੰ ਪੱਥਰਾਓ ਕਰਕੇ ਮਾਰ ਦਿੱਤਾ। ਤਾਂ ਰਾਜਾ ਰਹਬੁਆਮ ਜਲਦੀ ਨਾਲ ਆਪਣੇ ਰੱਥ ਉੱਤੇ ਚੜ੍ਹ ਕੇ ਯੇਰੂਸ਼ਲੇਮ ਨੂੰ ਭੱਜ ਗਿਆ।

19ਇਸ ਲਈ ਇਸਰਾਏਲ ਅੱਜ ਤੱਕ ਦਾਵੀਦ ਦੇ ਘਰਾਣੇ ਦੇ ਵਿਰੁੱਧ ਬਗਾਵਤ ਕਰਦਾ ਹੈ।

20ਜਦੋਂ ਸਾਰੇ ਇਸਰਾਏਲੀਆਂ ਨੇ ਸੁਣਿਆ ਕਿ ਯਾਰਾਬੁਆਮ ਵਾਪਸ ਆ ਗਿਆ ਹੈ, ਤਾਂ ਉਹਨਾਂ ਨੇ ਉਸ ਨੂੰ ਸਭਾ ਵਿੱਚ ਸੱਦ ਕੇ ਸਾਰੇ ਇਸਰਾਏਲ ਦਾ ਰਾਜਾ ਬਣਾਇਆ। ਸਿਰਫ ਯਹੂਦਾਹ ਦਾ ਗੋਤ ਹੀ ਦਾਵੀਦ ਦੇ ਘਰਾਣੇ ਪ੍ਰਤੀ ਵਫ਼ਾਦਾਰ ਰਿਹਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.