1 ਰਾਜਿਆਂ 12

ਜਦੋਂ ਨੇਬਾਥ ਦੇ ਪੁੱਤਰ ਯਾਰਾਬੁਆਮ ਨੇ ਇਹ ਸੁਣਿਆ (ਉਹ ਅਜੇ ਮਿਸਰ ਵਿੱਚ ਹੀ ਸੀ ਜਿੱਥੋਂ ਉਹ ਰਾਜਾ ਸ਼ਲੋਮੋਨ ਤੋਂ ਭੱਜ ਗਿਆ ਸੀ), ਉਹ ਮਿਸਰ ਤੋਂ ਮੁੜ ਆਇਆ।

1 Kings 12:2 (UKJV) And it came to pass, when Jeroboam the son of Nebat, who was yet in Egypt, heard of it, (for he was fled from the presence of king Solomon, and Jeroboam dwelt in Egypt;)

1ਰਹਬੁਆਮ ਸ਼ੇਕੇਮ ਨੂੰ ਗਿਆ ਕਿਉਂ ਜੋ ਸਾਰਾ ਇਸਰਾਏਲ ਉਸ ਨੂੰ ਰਾਜਾ ਬਣਾਉਣ ਲਈ ਉੱਥੇ ਗਿਆ ਸੀ।

2ਜਦੋਂ ਨੇਬਾਥ ਦੇ ਪੁੱਤਰ ਯਾਰਾਬੁਆਮ ਨੇ ਇਹ ਸੁਣਿਆ (ਉਹ ਅਜੇ ਮਿਸਰ ਵਿੱਚ ਹੀ ਸੀ ਜਿੱਥੋਂ ਉਹ ਰਾਜਾ ਸ਼ਲੋਮੋਨ ਤੋਂ ਭੱਜ ਗਿਆ ਸੀ), ਉਹ ਮਿਸਰ ਤੋਂ ਮੁੜ ਆਇਆ।

3ਇਸ ਲਈ ਉਹਨਾਂ ਨੇ ਯਾਰਾਬੁਆਮ ਨੂੰ ਬੁਲਾਇਆ, ਉਹ ਅਤੇ ਇਸਰਾਏਲ ਦੀ ਸਾਰੀ ਸਭਾ ਰਹਬੁਆਮ ਕੋਲ ਗਈ ਅਤੇ ਉਸ ਨਾਲ ਗੱਲ ਕੀਤੀ,

4ਤੇਰੇ ਪਿਤਾ ਨੇ ਸਾਡੇ ਉੱਤੇ ਭਾਰਾ ਜੂਲਾ ਪਾਇਆ ਸੀ, ਪਰ ਹੁਣ ਉਸ ਕਠੋਰ ਮਿਹਨਤ ਅਤੇ ਭਾਰੇ ਜੂਲੇ ਨੂੰ ਜੋ ਉਸ ਨੇ ਸਾਡੇ ਉੱਤੇ ਪਾਇਆ ਹੈ ਉਸਨੂੰ ਹਲਕਾ ਕਰ ਤਾਂ ਅਸੀਂ ਤੇਰੀ ਸੇਵਾ ਕਰਾਂਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.