1 ਰਾਜਿਆਂ 12

‘ਯਾਹਵੇਹ ਇਸ ਤਰ੍ਹਾਂ ਆਖਦਾ ਹੈ: ਆਪਣੇ ਭਰਾਵਾਂ, ਇਸਰਾਏਲੀਆਂ ਨਾਲ ਲੜਨ ਲਈ ਉੱਪਰ ਨਾ ਜਾਓ। ਤੁਸੀਂ ਸਾਰੇ ਆਪੋ-ਆਪਣੇ ਘਰਾਂ ਨੂੰ ਮੁੜ ਜਾਓ, ਕਿਉਂ ਜੋ ਇਹ ਗੱਲ ਮੇਰੇ ਵੱਲੋਂ ਹੈ।’ ” ਇਸ ਲਈ ਉਹਨਾਂ ਨੇ ਯਾਹਵੇਹ ਦੇ ਬਚਨ ਨੂੰ ਮੰਨਿਆ ਅਤੇ ਯਾਹਵੇਹ ਦੇ ਹੁਕਮ ਅਨੁਸਾਰ ਵਾਪਸ ਘਰ ਚਲੇ ਗਏ।

1 Kings 12:24 (UKJV) Thus says the LORD, All of you shall not go up, nor fight against your brethren the children of Israel: return every man to his house; for this thing is from me. They hearkened therefore to the word of the LORD, and returned to depart, according to the word of the LORD.

22ਪਰ ਪਰਮੇਸ਼ਵਰ ਦਾ ਇਹ ਬਚਨ ਪਰਮੇਸ਼ਵਰ ਦੇ ਮਨੁੱਖ ਸ਼ਮਅਯਾਹ ਕੋਲ ਆਇਆ:

23“ਯਹੂਦਾਹ ਦੇ ਰਾਜਾ ਸ਼ਲੋਮੋਨ ਦੇ ਪੁੱਤਰ ਰਹਬੁਆਮ ਨੂੰ, ਸਾਰੇ ਯਹੂਦਾਹ ਅਤੇ ਬਿਨਯਾਮੀਨ ਨੂੰ ਅਤੇ ਬਾਕੀ ਦੇ ਲੋਕਾਂ ਨੂੰ ਆਖ,

24‘ਯਾਹਵੇਹ ਇਸ ਤਰ੍ਹਾਂ ਆਖਦਾ ਹੈ: ਆਪਣੇ ਭਰਾਵਾਂ, ਇਸਰਾਏਲੀਆਂ ਨਾਲ ਲੜਨ ਲਈ ਉੱਪਰ ਨਾ ਜਾਓ। ਤੁਸੀਂ ਸਾਰੇ ਆਪੋ-ਆਪਣੇ ਘਰਾਂ ਨੂੰ ਮੁੜ ਜਾਓ, ਕਿਉਂ ਜੋ ਇਹ ਗੱਲ ਮੇਰੇ ਵੱਲੋਂ ਹੈ।’ ” ਇਸ ਲਈ ਉਹਨਾਂ ਨੇ ਯਾਹਵੇਹ ਦੇ ਬਚਨ ਨੂੰ ਮੰਨਿਆ ਅਤੇ ਯਾਹਵੇਹ ਦੇ ਹੁਕਮ ਅਨੁਸਾਰ ਵਾਪਸ ਘਰ ਚਲੇ ਗਏ।

25ਤਦ ਯਾਰਾਬੁਆਮ ਨੇ ਇਫ਼ਰਾਈਮ ਦੇ ਪਹਾੜੀ ਦੇਸ਼ ਵਿੱਚ ਸ਼ੇਕੇਮ ਨੂੰ ਮਜ਼ਬੂਤ ਕੀਤਾ ਅਤੇ ਉੱਥੇ ਰਹਿਣ ਲੱਗਾ। ਉੱਥੋਂ ਉਹ ਬਾਹਰ ਗਿਆ ਅਤੇ ਪਨੂਏਲ ਦੀ ਉਸਾਰੀ ਕੀਤੀ।

26ਯਾਰਾਬੁਆਮ ਨੇ ਆਪਣੇ ਮਨ ਵਿੱਚ ਸੋਚਿਆ, “ਹੁਣ ਸ਼ਾਇਦ ਰਾਜ ਦਾਵੀਦ ਦੇ ਘਰਾਣੇ ਵੱਲ ਮੁੜ ਜਾਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.