31ਯਾਰਾਬੁਆਮ ਨੇ ਉੱਚੀਆਂ ਥਾਵਾਂ ਉੱਤੇ ਮੰਦਰ ਬਣਾਏ ਅਤੇ ਹਰ ਤਰ੍ਹਾਂ ਦੇ ਲੋਕਾਂ ਵਿੱਚੋਂ ਜਾਜਕ ਨਿਯੁਕਤ ਕੀਤੇ ਭਾਵੇਂ ਉਹ ਲੇਵੀ ਦੀ ਅੰਸ ਵਿੱਚੋਂ ਨਹੀਂ ਸਨ।
32ਯਾਰਾਬੁਆਮ ਨੇ ਅੱਠਵੇਂ ਮਹੀਨੇ ਦੀ ਪੰਦਰਵੀਂ ਤਾਰੀਖ਼ ਨੂੰ ਯਹੂਦਾਹ ਦੇ ਤਿਉਹਾਰ ਵਾਂਗ ਇੱਕ ਪਰਬ ਮਨਾਇਆ ਅਤੇ ਜਗਵੇਦੀ ਉੱਤੇ ਬਲੀਆਂ ਚੜ੍ਹਾਈਆਂ। ਇਹ ਉਸ ਨੇ ਬੈਤਏਲ ਵਿੱਚ ਵੀ ਕੀਤਾ ਆਪਣੇ ਬਣਾਏ ਹੋਏ ਵੱਛਿਆਂ ਦੀ ਬਲੀ ਦਿੱਤੀ। ਬੈਤਏਲ ਵਿੱਚ ਉਸ ਨੇ ਆਪਣੇ ਬਣਾਏ ਉੱਚੇ ਸਥਾਨਾਂ ਉੱਤੇ ਜਾਜਕ ਵੀ ਲਾਏ।
33ਅੱਠਵੇਂ ਮਹੀਨੇ ਦੀ ਪੰਦਰਵੀਂ ਤਾਰੀਖ਼ ਨੂੰ, ਜੋ ਉਸ ਦੀ ਆਪਣੀ ਪਸੰਦ ਦਾ ਮਹੀਨਾ ਸੀ, ਉਸ ਨੇ ਉਸ ਜਗਵੇਦੀ ਉੱਤੇ ਬਲੀਆਂ ਚੜ੍ਹਾਈਆਂ ਜਿਹੜੀ ਉਸ ਨੇ ਬੈਤਏਲ ਵਿੱਚ ਬਣਾਈ ਸੀ। ਇਸ ਲਈ ਉਸ ਨੇ ਇਸਰਾਏਲੀਆਂ ਲਈ ਤਿਉਹਾਰ ਦੀ ਸਥਾਪਨਾ ਕੀਤੀ ਅਤੇ ਚੜ੍ਹਾਵੇ ਚੜ੍ਹਾਉਣ ਲਈ ਜਗਵੇਦੀ ਉੱਤੇ ਗਿਆ।