1 ਰਾਜਿਆਂ 12

ਰਹਬੁਆਮ ਨੇ ਉੱਤਰ ਦਿੱਤਾ, “ਤੁਸੀਂ ਹੁਣ ਤਾਂ ਤਿੰਨਾਂ ਦਿਨਾਂ ਲਈ ਚੱਲੇ ਜਾਓ ਅਤੇ ਫੇਰ ਮੇਰੇ ਕੋਲ ਵਾਪਸ ਆ ਜਾਓ।” ਇਸ ਲਈ ਲੋਕ ਚਲੇ ਗਏ।

1 Kings 12:5 (UKJV) And he said unto them, Depart yet for three days, then come again to me. And the people departed.

3ਇਸ ਲਈ ਉਹਨਾਂ ਨੇ ਯਾਰਾਬੁਆਮ ਨੂੰ ਬੁਲਾਇਆ, ਉਹ ਅਤੇ ਇਸਰਾਏਲ ਦੀ ਸਾਰੀ ਸਭਾ ਰਹਬੁਆਮ ਕੋਲ ਗਈ ਅਤੇ ਉਸ ਨਾਲ ਗੱਲ ਕੀਤੀ,

4ਤੇਰੇ ਪਿਤਾ ਨੇ ਸਾਡੇ ਉੱਤੇ ਭਾਰਾ ਜੂਲਾ ਪਾਇਆ ਸੀ, ਪਰ ਹੁਣ ਉਸ ਕਠੋਰ ਮਿਹਨਤ ਅਤੇ ਭਾਰੇ ਜੂਲੇ ਨੂੰ ਜੋ ਉਸ ਨੇ ਸਾਡੇ ਉੱਤੇ ਪਾਇਆ ਹੈ ਉਸਨੂੰ ਹਲਕਾ ਕਰ ਤਾਂ ਅਸੀਂ ਤੇਰੀ ਸੇਵਾ ਕਰਾਂਗੇ।

5ਰਹਬੁਆਮ ਨੇ ਉੱਤਰ ਦਿੱਤਾ, “ਤੁਸੀਂ ਹੁਣ ਤਾਂ ਤਿੰਨਾਂ ਦਿਨਾਂ ਲਈ ਚੱਲੇ ਜਾਓ ਅਤੇ ਫੇਰ ਮੇਰੇ ਕੋਲ ਵਾਪਸ ਆ ਜਾਓ।” ਇਸ ਲਈ ਲੋਕ ਚਲੇ ਗਏ।

6ਤਦ ਰਾਜਾ ਰਹਬੁਆਮ ਨੇ ਉਹਨਾਂ ਬਜ਼ੁਰਗਾਂ ਨਾਲ ਸਲਾਹ ਕੀਤੀ ਜਿਹੜੇ ਉਸ ਦੇ ਪਿਤਾ ਸ਼ਲੋਮੋਨ ਦੇ ਜੀਵਨ ਕਾਲ ਵਿੱਚ ਉਸ ਦੀ ਸੇਵਾ ਕਰਦੇ ਸਨ ਅਤੇ ਪੁੱਛਿਆ “ਤੁਹਾਡੀ ਕੀ ਸਲਾਹ ਹੈ ਮੈਂ ਇੰਨ੍ਹਾਂ ਲੋਕਾਂ ਨੂੰ ਕੀ ਉੱਤਰ ਦਿਆਂ?”

7ਉਹਨਾਂ ਨੇ ਉੱਤਰ ਦਿੱਤਾ, ਜੇਕਰ ਅੱਜ ਤੁਸੀਂ ਇਨ੍ਹਾਂ ਲੋਕਾਂ ਦੇ ਸੇਵਕ ਬਣੋਗੇ ਅਤੇ ਉਹਨਾਂ ਦੀ ਸੇਵਾ ਕਰੋਗੇ ਅਤੇ ਉਹਨਾਂ ਨੂੰ ਚੰਗਾ ਉੱਤਰ ਦਿਓਗੇ, ਤਾਂ ਉਹ ਹਮੇਸ਼ਾ ਤੁਹਾਡੇ ਸੇਵਕ ਹੋਣਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.