1 ਰਾਜਿਆਂ 12

ਉਹਨਾਂ ਨੇ ਉੱਤਰ ਦਿੱਤਾ, ਜੇਕਰ ਅੱਜ ਤੁਸੀਂ ਇਨ੍ਹਾਂ ਲੋਕਾਂ ਦੇ ਸੇਵਕ ਬਣੋਗੇ ਅਤੇ ਉਹਨਾਂ ਦੀ ਸੇਵਾ ਕਰੋਗੇ ਅਤੇ ਉਹਨਾਂ ਨੂੰ ਚੰਗਾ ਉੱਤਰ ਦਿਓਗੇ, ਤਾਂ ਉਹ ਹਮੇਸ਼ਾ ਤੁਹਾਡੇ ਸੇਵਕ ਹੋਣਗੇ।

1 Kings 12:7 (UKJV) And they spoke unto him, saying, If you will be a servant unto this people this day, and will serve them, and answer them, and speak good words to them, then they will be your servants for ever.

5ਰਹਬੁਆਮ ਨੇ ਉੱਤਰ ਦਿੱਤਾ, “ਤੁਸੀਂ ਹੁਣ ਤਾਂ ਤਿੰਨਾਂ ਦਿਨਾਂ ਲਈ ਚੱਲੇ ਜਾਓ ਅਤੇ ਫੇਰ ਮੇਰੇ ਕੋਲ ਵਾਪਸ ਆ ਜਾਓ।” ਇਸ ਲਈ ਲੋਕ ਚਲੇ ਗਏ।

6ਤਦ ਰਾਜਾ ਰਹਬੁਆਮ ਨੇ ਉਹਨਾਂ ਬਜ਼ੁਰਗਾਂ ਨਾਲ ਸਲਾਹ ਕੀਤੀ ਜਿਹੜੇ ਉਸ ਦੇ ਪਿਤਾ ਸ਼ਲੋਮੋਨ ਦੇ ਜੀਵਨ ਕਾਲ ਵਿੱਚ ਉਸ ਦੀ ਸੇਵਾ ਕਰਦੇ ਸਨ ਅਤੇ ਪੁੱਛਿਆ “ਤੁਹਾਡੀ ਕੀ ਸਲਾਹ ਹੈ ਮੈਂ ਇੰਨ੍ਹਾਂ ਲੋਕਾਂ ਨੂੰ ਕੀ ਉੱਤਰ ਦਿਆਂ?”

7ਉਹਨਾਂ ਨੇ ਉੱਤਰ ਦਿੱਤਾ, ਜੇਕਰ ਅੱਜ ਤੁਸੀਂ ਇਨ੍ਹਾਂ ਲੋਕਾਂ ਦੇ ਸੇਵਕ ਬਣੋਗੇ ਅਤੇ ਉਹਨਾਂ ਦੀ ਸੇਵਾ ਕਰੋਗੇ ਅਤੇ ਉਹਨਾਂ ਨੂੰ ਚੰਗਾ ਉੱਤਰ ਦਿਓਗੇ, ਤਾਂ ਉਹ ਹਮੇਸ਼ਾ ਤੁਹਾਡੇ ਸੇਵਕ ਹੋਣਗੇ।

8ਪਰ ਰਹਬੁਆਮ ਨੇ ਬਜ਼ੁਰਗਾਂ ਦੀ ਸਲਾਹ ਨੂੰ ਛੱਡ ਕੇ ਉਹਨਾਂ ਨੌਜਵਾਨਾਂ ਨਾਲ ਸਲਾਹ ਕੀਤੀ ਜਿਹੜੇ ਉਸ ਦੇ ਨਾਲ ਵੱਡੇ ਹੋਏ ਸਨ ਅਤੇ ਉਸ ਦੀ ਸੇਵਾ ਕਰ ਰਹੇ ਸਨ।

9ਉਸ ਨੇ ਉਹਨਾਂ ਨੂੰ ਪੁੱਛਿਆ, “ਤੁਹਾਡੀ ਕੀ ਸਲਾਹ ਹੈ? ਅਸੀਂ ਉਹਨਾਂ ਲੋਕਾਂ ਨੂੰ ਕੀ ਜਵਾਬ ਦੇਈਏ ਜਿਹੜੇ ਮੈਨੂੰ ਕਹਿੰਦੇ ਹਨ, ‘ਉਸ ਜੂਲੇ ਨੂੰ ਹਲਕਾ ਕਰ ਜੋ ਤੇਰੇ ਪਿਤਾ ਨੇ ਸਾਡੇ ਉੱਤੇ ਪਾਇਆ’ ਹੈ?”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.