1 ਰਾਜਿਆਂ 12

ਉਸ ਨੇ ਉਹਨਾਂ ਨੂੰ ਪੁੱਛਿਆ, “ਤੁਹਾਡੀ ਕੀ ਸਲਾਹ ਹੈ? ਅਸੀਂ ਉਹਨਾਂ ਲੋਕਾਂ ਨੂੰ ਕੀ ਜਵਾਬ ਦੇਈਏ ਜਿਹੜੇ ਮੈਨੂੰ ਕਹਿੰਦੇ ਹਨ, ‘ਉਸ ਜੂਲੇ ਨੂੰ ਹਲਕਾ ਕਰ ਜੋ ਤੇਰੇ ਪਿਤਾ ਨੇ ਸਾਡੇ ਉੱਤੇ ਪਾਇਆ’ ਹੈ?”

1 Kings 12:9 (UKJV) And he said unto them, What counsel give all of you that we may answer this people, who have spoken to me, saying, Make the yoke which your father did put upon us lighter?

7ਉਹਨਾਂ ਨੇ ਉੱਤਰ ਦਿੱਤਾ, ਜੇਕਰ ਅੱਜ ਤੁਸੀਂ ਇਨ੍ਹਾਂ ਲੋਕਾਂ ਦੇ ਸੇਵਕ ਬਣੋਗੇ ਅਤੇ ਉਹਨਾਂ ਦੀ ਸੇਵਾ ਕਰੋਗੇ ਅਤੇ ਉਹਨਾਂ ਨੂੰ ਚੰਗਾ ਉੱਤਰ ਦਿਓਗੇ, ਤਾਂ ਉਹ ਹਮੇਸ਼ਾ ਤੁਹਾਡੇ ਸੇਵਕ ਹੋਣਗੇ।

8ਪਰ ਰਹਬੁਆਮ ਨੇ ਬਜ਼ੁਰਗਾਂ ਦੀ ਸਲਾਹ ਨੂੰ ਛੱਡ ਕੇ ਉਹਨਾਂ ਨੌਜਵਾਨਾਂ ਨਾਲ ਸਲਾਹ ਕੀਤੀ ਜਿਹੜੇ ਉਸ ਦੇ ਨਾਲ ਵੱਡੇ ਹੋਏ ਸਨ ਅਤੇ ਉਸ ਦੀ ਸੇਵਾ ਕਰ ਰਹੇ ਸਨ।

9ਉਸ ਨੇ ਉਹਨਾਂ ਨੂੰ ਪੁੱਛਿਆ, “ਤੁਹਾਡੀ ਕੀ ਸਲਾਹ ਹੈ? ਅਸੀਂ ਉਹਨਾਂ ਲੋਕਾਂ ਨੂੰ ਕੀ ਜਵਾਬ ਦੇਈਏ ਜਿਹੜੇ ਮੈਨੂੰ ਕਹਿੰਦੇ ਹਨ, ‘ਉਸ ਜੂਲੇ ਨੂੰ ਹਲਕਾ ਕਰ ਜੋ ਤੇਰੇ ਪਿਤਾ ਨੇ ਸਾਡੇ ਉੱਤੇ ਪਾਇਆ’ ਹੈ?”

10ਤਾਂ ਉਹ ਨੌਜਵਾਨ ਜਿਹੜੇ ਉਸ ਨਾਲ ਵੱਡੇ ਹੋਏ ਸਨ ਉਸਨੂੰ ਉੱਤਰ ਦਿੱਤਾ, “ਇਹਨਾਂ ਲੋਕਾਂ ਨੇ ਤੁਹਾਨੂੰ ਕਿਹਾ ਹੈ, ‘ਤੇਰੇ ਪਿਤਾ ਨੇ ਸਾਡੇ ਉੱਤੇ ਭਾਰਾ ਜੂਲਾ ਪਾਇਆ ਹੈ, ਪਰ ਸਾਡੇ ਜੂਲੇ ਨੂੰ ਹਲਕਾ ਕਰ।’ ਹੁਣ ਉਹਨਾਂ ਨੂੰ ਦੱਸ, ‘ਮੇਰੀ ਚੀਚੀ ਵੀ ਮੇਰੇ ਪਿਤਾ ਦੀ ਕਮਰ ਨਾਲੋਂ ਮੋਟੀ ਹੈ।

11ਮੇਰੇ ਪਿਤਾ ਨੇ ਤੁਹਾਡੇ ਉੱਤੇ ਇੱਕ ਭਾਰਾ ਜੂਲਾ ਰੱਖਿਆ ਸੀ। ਮੈਂ ਇਸਨੂੰ ਹੋਰ ਵੀ ਭਾਰਾ ਕਰਾਂਗਾ। ਮੇਰੇ ਪਿਤਾ ਨੇ ਤੁਹਾਨੂੰ ਕੋਰੜੇ ਨਾਲ ਮਾਰਿਆ; ਮੈਂ ਤੈਨੂੰ ਬਿੱਛੂਆਂ ਨਾਲ ਕੋਰੜੇ ਮਾਰਾਂਗਾ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.