1 ਰਾਜਿਆਂ 13

ਯਾਹਵੇਹ ਦੇ ਬਚਨ ਅਨੁਸਾਰ ਪਰਮੇਸ਼ਵਰ ਦਾ ਇੱਕ ਮਨੁੱਖ ਯਹੂਦਾਹ ਤੋਂ ਬੈਤਏਲ ਵਿੱਚ ਆਇਆ, ਜਦੋਂ ਯਾਰਾਬੁਆਮ ਭੇਟ ਚੜ੍ਹਾਉਣ ਲਈ ਜਗਵੇਦੀ ਕੋਲ ਖੜ੍ਹਾ ਸੀ।

1 Kings 13:1 (UKJV) And, behold, there came a man of God out of Judah by the word of the LORD unto Bethel: and Jeroboam stood by the altar to burn incense.

1ਯਾਹਵੇਹ ਦੇ ਬਚਨ ਅਨੁਸਾਰ ਪਰਮੇਸ਼ਵਰ ਦਾ ਇੱਕ ਮਨੁੱਖ ਯਹੂਦਾਹ ਤੋਂ ਬੈਤਏਲ ਵਿੱਚ ਆਇਆ, ਜਦੋਂ ਯਾਰਾਬੁਆਮ ਭੇਟ ਚੜ੍ਹਾਉਣ ਲਈ ਜਗਵੇਦੀ ਕੋਲ ਖੜ੍ਹਾ ਸੀ।

2ਯਾਹਵੇਹ ਦੇ ਬਚਨ ਦੁਆਰਾ ਉਸ ਨੇ ਜਗਵੇਦੀ ਦੇ ਵਿਰੁੱਧ ਉੱਚੀ ਦਿੱਤੀ ਬੋਲਿਆ ਅਤੇ ਆਖਿਆ: “ਹੇ ਜਗਵੇਦੀ, ਹੇ ਜਗਵੇਦੀ! ਇਹ ਉਹੀ ਹੈ ਜੋ ਯਾਹਵੇਹ ਆਖਦਾ ਹੈ: ‘ਕਿ ਵੇਖ, ਦਾਵੀਦ ਦੇ ਘਰਾਣੇ ਵਿੱਚੋਂ ਯੋਸ਼ੀਯਾਹ ਨਾਮ ਦਾ ਇੱਕ ਮੁੰਡਾ ਜੰਮੇਗਾ ਅਤੇ ਉਹ ਉੱਚਿਆਂ ਥਾਵਾਂ ਦੇ ਜਾਜਕਾਂ ਨੂੰ ਜੋ ਤੇਰੇ ਉੱਤੇ ਧੂਪ ਧੁਖਾਉਂਦੇ ਹਨ ਤੇਰੇ ਹੀ ਉੱਤੇ ਚੜ੍ਹਾਵੇਗਾ ਅਤੇ ਆਦਮੀਆਂ ਦੀਆਂ ਹੱਡੀਆਂ ਤੇਰੇ ਉੱਤੇ ਸਾੜੀਆਂ ਜਾਣਗੀਆਂ।’ ”

3ਉਸੇ ਦਿਨ ਪਰਮੇਸ਼ਵਰ ਦੇ ਮਨੁੱਖ ਨੇ ਇੱਕ ਨਿਸ਼ਾਨੀ ਦਿੱਤੀ, “ਇਹ ਯਾਹਵੇਹ ਦਾ ਚਿੰਨ੍ਹ ਹੈ: ਜਗਵੇਦੀ ਨੂੰ ਵੱਖ ਕਰ ਦਿੱਤਾ ਜਾਵੇਗਾ ਅਤੇ ਇਸ ਉੱਤੇ ਸੁਆਹ ਡੋਲ੍ਹ ਦਿੱਤੀ ਜਾਵੇਗੀ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.