10ਇਸ ਲਈ ਉਹ ਦੂਜੇ ਰਾਹ ਥਾਣੀ ਮੁੜ ਗਿਆ ਉਸ ਰਾਹੋਂ ਨਹੀਂ ਜਿਸ ਥਾਣੀ ਉਹ ਬੈਤਏਲ ਨੂੰ ਆਇਆ ਸੀ।
11ਬੈਤਏਲ ਵਿੱਚ ਇੱਕ ਬੁੱਢਾ ਨਬੀ ਰਹਿੰਦਾ ਸੀ, ਜਿਸ ਦੇ ਪੁੱਤਰਾਂ ਨੇ ਆ ਕੇ ਉਸ ਨੂੰ ਉਹ ਸਭ ਕੁਝ ਦੱਸਿਆ ਜੋ ਪਰਮੇਸ਼ਵਰ ਦੇ ਮਨੁੱਖ ਨੇ ਉਸ ਦਿਨ ਉੱਥੇ ਕੀਤਾ ਸੀ। ਉਹਨਾਂ ਨੇ ਆਪਣੇ ਪਿਤਾ ਨੂੰ ਉਹ ਵੀ ਦੱਸਿਆ ਜੋ ਉਸਨੇ ਰਾਜੇ ਨੂੰ ਕਿਹਾ ਸੀ।
12ਉਹਨਾਂ ਦੇ ਪਿਤਾ ਨੇ ਉਹਨਾਂ ਨੂੰ ਪੁੱਛਿਆ, “ਉਹ ਕਿਸ ਪਾਸੇ ਗਿਆ ਸੀ?” ਕਿਉਂ ਜੋ ਉਸ ਦੇ ਪੁੱਤਰਾਂ ਨੇ ਵੇਖ ਲਿਆ ਸੀ ਕਿ ਉਹ ਪਰਮੇਸ਼ਵਰ ਦਾ ਬੰਦਾ ਜਿਹੜਾ ਯਹੂਦਾਹ ਤੋਂ ਆਇਆ ਸੀ ਕਿਹੜੇ ਰਾਹ ਗਿਆ।
13ਤਾਂ ਉਸ ਨੇ ਆਪਣੇ ਪੁੱਤਰਾਂ ਨੂੰ ਆਖਿਆ, ਮੇਰੇ ਲਈ ਖੋਤੇ ਉੱਤੇ ਕਾਠੀ ਪਾਓ ਅਤੇ ਜਦੋਂ ਉਹਨਾਂ ਨੇ ਉਹ ਦੇ ਲਈ ਖੋਤੇ ਉੱਤੇ ਕਾਠੀ ਪਾਈ ਤਾਂ ਉਹ ਉਸ ਉੱਤੇ ਚੜ੍ਹ ਗਿਆ।
14ਅਤੇ ਪਰਮੇਸ਼ਵਰ ਦੇ ਬੰਦੇ ਦੇ ਪਿੱਛੇ ਚੱਲ ਪਿਆ। ਉਸਨੇ ਉਸਨੂੰ ਇੱਕ ਬਲੂਤ ਦੇ ਦਰਖਤ ਹੇਠਾਂ ਬੈਠਾ ਪਾਇਆ ਅਤੇ ਪੁੱਛਿਆ, “ਕੀ ਤੂੰ ਪਰਮੇਸ਼ਵਰ ਦਾ ਬੰਦਾ ਹੈ ਜੋ ਯਹੂਦਾਹ ਤੋਂ ਆਇਆ ਹੈ?” ਉਸਨੇ ਜਵਾਬ ਦਿੱਤਾ, “ਮੈਂ ਹੀ ਹਾਂ।”