1 ਰਾਜਿਆਂ 13

ਕਿਉਂਕਿ ਮੈਨੂੰ ਯਾਹਵੇਹ ਦੇ ਬਚਨ ਦੁਆਰਾ ਹੁਕਮ ਦਿੱਤਾ ਗਿਆ ਸੀ: ‘ਨਾ ਰੋਟੀ ਖਾਵੀਂ ਨਾ ਪਾਣੀ ਪੀਵੀਂ ਨਾ ਅਤੇ ਨਾ ਹੀ ਉਸ ਰਸਤੇ ਤੋਂ ਮੁੜੀਂ ਜਿਸ ਵਿੱਚੋਂ ਦੀ ਤੂੰ ਆਇਆ ਸੀ।’ ”

1 Kings 13:9 (UKJV) For so was it charged me by the word of the LORD, saying, Eat no bread, nor drink water, nor return by the same way that you came.

7ਰਾਜੇ ਨੇ ਪਰਮੇਸ਼ਵਰ ਦੇ ਬੰਦੇ ਨੂੰ ਆਖਿਆ, “ਮੇਰੇ ਨਾਲ ਘਰ ਭੋਜਨ ਲਈ ਆ, ਮੈਂ ਤੈਨੂੰ ਇੱਕ ਤੋਹਫ਼ਾ ਦੇਵਾਂਗਾ।”

8ਪਰ ਪਰਮੇਸ਼ਵਰ ਦੇ ਜਨ ਨੇ ਰਾਜੇ ਨੂੰ ਉੱਤਰ ਦਿੱਤਾ, “ਭਾਵੇਂ ਤੁਸੀਂ ਆਪਣੀ ਅੱਧੀ ਜਾਇਦਾਦ ਮੈਨੂੰ ਦੇ ਦਿਓ, ਮੈਂ ਤੁਹਾਡੇ ਨਾਲ ਨਹੀਂ ਜਾਵਾਂਗਾ, ਨਾ ਮੈਂ ਇੱਥੇ ਰੋਟੀ ਖਾਵਾਂਗਾ ਅਤੇ ਨਾ ਹੀ ਪਾਣੀ ਪੀਵਾਂਗਾ।

9ਕਿਉਂਕਿ ਮੈਨੂੰ ਯਾਹਵੇਹ ਦੇ ਬਚਨ ਦੁਆਰਾ ਹੁਕਮ ਦਿੱਤਾ ਗਿਆ ਸੀ: ‘ਨਾ ਰੋਟੀ ਖਾਵੀਂ ਨਾ ਪਾਣੀ ਪੀਵੀਂ ਨਾ ਅਤੇ ਨਾ ਹੀ ਉਸ ਰਸਤੇ ਤੋਂ ਮੁੜੀਂ ਜਿਸ ਵਿੱਚੋਂ ਦੀ ਤੂੰ ਆਇਆ ਸੀ।’ ”

10ਇਸ ਲਈ ਉਹ ਦੂਜੇ ਰਾਹ ਥਾਣੀ ਮੁੜ ਗਿਆ ਉਸ ਰਾਹੋਂ ਨਹੀਂ ਜਿਸ ਥਾਣੀ ਉਹ ਬੈਤਏਲ ਨੂੰ ਆਇਆ ਸੀ।

11ਬੈਤਏਲ ਵਿੱਚ ਇੱਕ ਬੁੱਢਾ ਨਬੀ ਰਹਿੰਦਾ ਸੀ, ਜਿਸ ਦੇ ਪੁੱਤਰਾਂ ਨੇ ਆ ਕੇ ਉਸ ਨੂੰ ਉਹ ਸਭ ਕੁਝ ਦੱਸਿਆ ਜੋ ਪਰਮੇਸ਼ਵਰ ਦੇ ਮਨੁੱਖ ਨੇ ਉਸ ਦਿਨ ਉੱਥੇ ਕੀਤਾ ਸੀ। ਉਹਨਾਂ ਨੇ ਆਪਣੇ ਪਿਤਾ ਨੂੰ ਉਹ ਵੀ ਦੱਸਿਆ ਜੋ ਉਸਨੇ ਰਾਜੇ ਨੂੰ ਕਿਹਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.