19ਯਾਰਾਬੁਆਮ ਦੇ ਰਾਜ ਦੀਆਂ ਹੋਰ ਘਟਨਾਵਾਂ, ਉਸ ਦੀਆਂ ਲੜਾਈਆਂ ਅਤੇ ਉਸ ਨੇ ਕਿਵੇਂ ਰਾਜ ਕੀਤਾ, ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ।
20ਯਾਰਾਬੁਆਮ ਨੇ ਬਾਈ ਸਾਲ ਰਾਜ ਕੀਤਾ ਅਤੇ ਤਾਂ ਉਹ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਉਸ ਦਾ ਪੁੱਤਰ ਨਾਦਾਬ ਉਸ ਤੋਂ ਬਾਅਦ ਰਾਜਾ ਬਣਿਆ।
21ਸ਼ਲੋਮੋਨ ਦਾ ਪੁੱਤਰ ਰਹਬੁਆਮ ਯਹੂਦਾਹ ਵਿੱਚ ਰਾਜਾ ਸੀ। ਜਦੋਂ ਉਹ ਰਾਜਾ ਬਣਿਆ ਤਾਂ ਉਹ ਇੱਕਤਾਲੀਆਂ ਸਾਲਾਂ ਦਾ ਸੀ ਅਤੇ ਉਸਨੇ ਯੇਰੂਸ਼ਲੇਮ ਵਿੱਚ ਸਤਾਰਾਂ ਸਾਲ ਰਾਜ ਕੀਤਾ, ਜਿਸ ਸ਼ਹਿਰ ਨੂੰ ਯਾਹਵੇਹ ਨੇ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਚੁਣਿਆ ਸੀ ਜਿਸ ਵਿੱਚ ਆਪਣਾ ਨਾਮ ਰੱਖਣ ਲਈ ਚੁਣਿਆ ਗਿਆ ਸੀ। ਉਸਦੀ ਮਾਤਾ ਦਾ ਨਾਮ ਨਾਮਾਹ ਸੀ; ਉਹ ਇੱਕ ਅੰਮੋਨੀ ਸੀ।
22ਅਤੇ ਯਹੂਦਾਹ ਨੇ ਉਹ ਕੀਤਾ ਜੋ ਯਾਹਵੇਹ ਦੀ ਨਿਗਾਹ ਵਿੱਚ ਬੁਰਾ ਸੀ ਅਤੇ ਉਹਨਾਂ ਨੇ ਉਸ ਦੀ ਅਣਖ ਨੂੰ ਭੜਕਾਇਆ ਉਹਨਾਂ ਸਾਰਿਆਂ ਪਾਪਾਂ ਦੇ ਕਾਰਨ ਜੋ ਉਹਨਾਂ ਆਪਣੇ ਪੁਰਖਿਆਂ ਤੋਂ ਵੱਧ ਪਾਪ ਕੀਤਾ।
23ਉਹਨਾਂ ਨੇ ਆਪਣੇ ਲਈ ਉੱਚੇ ਸਥਾਨ, ਪਵਿੱਤਰ ਪੱਥਰ ਅਤੇ ਅਸ਼ੇਰਾਹ ਦੇ ਥੰਮ ਹਰੇਕ ਉੱਚੇ ਟਿੱਬੇ ਉੱਤੇ ਅਤੇ ਹਰ ਫੈਲੇ ਹੋਏ ਰੁੱਖ ਦੇ ਹੇਠਾਂ ਬਣਾਏ।