1 ਰਾਜਿਆਂ 14

ਦੇਸ਼ ਵਿੱਚ ਮਰਦ ਅਤੇ ਇਸਤਰੀਆਂ ਵੇਸਵਾਵਾਂ ਵੀ ਸਨ। ਉਹ ਲੋਕ ਕੌਮਾਂ ਦੇ ਸਾਰੇ ਘਿਣਾਉਣੇ ਕੰਮਾਂ ਵਿੱਚ ਲੱਗੇ ਹੋਏ ਸਨ ਜਿਨ੍ਹਾਂ ਨੂੰ ਯਾਹਵੇਹ ਨੇ ਇਸਰਾਏਲੀਆਂ ਦੇ ਸਾਹਮਣੇ ਬਾਹਰ ਕੱਢ ਦਿੱਤਾ ਸੀ।

1 Kings 14:24 (UKJV) And there were also sodomites in the land: and they did according to all the abominations of the nations which the LORD cast out before the children of Israel.

22ਅਤੇ ਯਹੂਦਾਹ ਨੇ ਉਹ ਕੀਤਾ ਜੋ ਯਾਹਵੇਹ ਦੀ ਨਿਗਾਹ ਵਿੱਚ ਬੁਰਾ ਸੀ ਅਤੇ ਉਹਨਾਂ ਨੇ ਉਸ ਦੀ ਅਣਖ ਨੂੰ ਭੜਕਾਇਆ ਉਹਨਾਂ ਸਾਰਿਆਂ ਪਾਪਾਂ ਦੇ ਕਾਰਨ ਜੋ ਉਹਨਾਂ ਆਪਣੇ ਪੁਰਖਿਆਂ ਤੋਂ ਵੱਧ ਪਾਪ ਕੀਤਾ।

23ਉਹਨਾਂ ਨੇ ਆਪਣੇ ਲਈ ਉੱਚੇ ਸਥਾਨ, ਪਵਿੱਤਰ ਪੱਥਰ ਅਤੇ ਅਸ਼ੇਰਾਹ ਦੇ ਥੰਮ ਹਰੇਕ ਉੱਚੇ ਟਿੱਬੇ ਉੱਤੇ ਅਤੇ ਹਰ ਫੈਲੇ ਹੋਏ ਰੁੱਖ ਦੇ ਹੇਠਾਂ ਬਣਾਏ।

24ਦੇਸ਼ ਵਿੱਚ ਮਰਦ ਅਤੇ ਇਸਤਰੀਆਂ ਵੇਸਵਾਵਾਂ ਵੀ ਸਨ। ਉਹ ਲੋਕ ਕੌਮਾਂ ਦੇ ਸਾਰੇ ਘਿਣਾਉਣੇ ਕੰਮਾਂ ਵਿੱਚ ਲੱਗੇ ਹੋਏ ਸਨ ਜਿਨ੍ਹਾਂ ਨੂੰ ਯਾਹਵੇਹ ਨੇ ਇਸਰਾਏਲੀਆਂ ਦੇ ਸਾਹਮਣੇ ਬਾਹਰ ਕੱਢ ਦਿੱਤਾ ਸੀ।

25ਰਾਜਾ ਰਹਬੁਆਮ ਦੇ ਪੰਜਵੇਂ ਸਾਲ ਵਿੱਚ ਮਿਸਰ ਦੇ ਰਾਜਾ ਸ਼ੀਸ਼ਕ ਨੇ ਯੇਰੂਸ਼ਲੇਮ ਉੱਤੇ ਹਮਲਾ ਕੀਤਾ।

26ਉਹ ਯਾਹਵੇਹ ਦੇ ਭਵਨ ਦੇ ਖ਼ਜ਼ਾਨੇ ਅਤੇ ਸ਼ਾਹੀ ਮਹਿਲ ਦੇ ਖ਼ਜ਼ਾਨੇ ਲੈ ਗਿਆ। ਸਗੋਂ ਉਹ ਸਭ ਲੈ ਗਿਆ ਸੋਨੇ ਦੀਆਂ ਢਾਲ਼ਾਂ ਵੀ ਜੋ ਸ਼ਲੋਮੋਨ ਨੇ ਬਣਵਾਈਆਂ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.