1 ਰਾਜਿਆਂ 14

ਉਹ ਯਾਹਵੇਹ ਦੇ ਭਵਨ ਦੇ ਖ਼ਜ਼ਾਨੇ ਅਤੇ ਸ਼ਾਹੀ ਮਹਿਲ ਦੇ ਖ਼ਜ਼ਾਨੇ ਲੈ ਗਿਆ। ਸਗੋਂ ਉਹ ਸਭ ਲੈ ਗਿਆ ਸੋਨੇ ਦੀਆਂ ਢਾਲ਼ਾਂ ਵੀ ਜੋ ਸ਼ਲੋਮੋਨ ਨੇ ਬਣਵਾਈਆਂ ਸਨ।

1 Kings 14:26 (UKJV) And he took away the treasures of the house of the LORD, and the treasures of the king's house; he even took away all: and he took away all the shields of gold which Solomon had made.

24ਦੇਸ਼ ਵਿੱਚ ਮਰਦ ਅਤੇ ਇਸਤਰੀਆਂ ਵੇਸਵਾਵਾਂ ਵੀ ਸਨ। ਉਹ ਲੋਕ ਕੌਮਾਂ ਦੇ ਸਾਰੇ ਘਿਣਾਉਣੇ ਕੰਮਾਂ ਵਿੱਚ ਲੱਗੇ ਹੋਏ ਸਨ ਜਿਨ੍ਹਾਂ ਨੂੰ ਯਾਹਵੇਹ ਨੇ ਇਸਰਾਏਲੀਆਂ ਦੇ ਸਾਹਮਣੇ ਬਾਹਰ ਕੱਢ ਦਿੱਤਾ ਸੀ।

25ਰਾਜਾ ਰਹਬੁਆਮ ਦੇ ਪੰਜਵੇਂ ਸਾਲ ਵਿੱਚ ਮਿਸਰ ਦੇ ਰਾਜਾ ਸ਼ੀਸ਼ਕ ਨੇ ਯੇਰੂਸ਼ਲੇਮ ਉੱਤੇ ਹਮਲਾ ਕੀਤਾ।

26ਉਹ ਯਾਹਵੇਹ ਦੇ ਭਵਨ ਦੇ ਖ਼ਜ਼ਾਨੇ ਅਤੇ ਸ਼ਾਹੀ ਮਹਿਲ ਦੇ ਖ਼ਜ਼ਾਨੇ ਲੈ ਗਿਆ। ਸਗੋਂ ਉਹ ਸਭ ਲੈ ਗਿਆ ਸੋਨੇ ਦੀਆਂ ਢਾਲ਼ਾਂ ਵੀ ਜੋ ਸ਼ਲੋਮੋਨ ਨੇ ਬਣਵਾਈਆਂ ਸਨ।

27ਇਸ ਲਈ ਰਾਜਾ ਰਹਬੁਆਮ ਨੇ ਉਹਨਾਂ ਨੂੰ ਬਦਲਣ ਲਈ ਪਿੱਤਲ ਦੀਆਂ ਢਾਲ਼ਾਂ ਬਣਵਾਈਆਂ ਅਤੇ ਇਨ੍ਹਾਂ ਉਹਨਾਂ ਨੂੰ ਸ਼ਾਹੀ ਮਹਿਲ ਦੇ ਪ੍ਰਵੇਸ਼ ਦੁਆਰ ਉੱਤੇ ਪਹਿਰੇਦਾਰਾਂ ਨੂੰ ਸੌਂਪ ਦਿੱਤਾ।

28ਜਦੋਂ ਵੀ ਰਾਜਾ ਯਾਹਵੇਹ ਦੇ ਭਵਨ ਵਿੱਚ ਜਾਂਦਾ ਸੀ ਤਾਂ ਪਹਿਰੇਦਾਰ ਢਾਲ਼ਾਂ ਨੂੰ ਚੁੱਕ ਕੇ ਪਹਿਰੇ ਵਾਲੇ ਕਮਰੇ ਵਿੱਚ ਵਾਪਸ ਲੈ ਕੇ ਰੱਖ ਦਿੰਦੇ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.