1 ਰਾਜਿਆਂ 14

ਜਦੋਂ ਵੀ ਰਾਜਾ ਯਾਹਵੇਹ ਦੇ ਭਵਨ ਵਿੱਚ ਜਾਂਦਾ ਸੀ ਤਾਂ ਪਹਿਰੇਦਾਰ ਢਾਲ਼ਾਂ ਨੂੰ ਚੁੱਕ ਕੇ ਪਹਿਰੇ ਵਾਲੇ ਕਮਰੇ ਵਿੱਚ ਵਾਪਸ ਲੈ ਕੇ ਰੱਖ ਦਿੰਦੇ ਸਨ।

1 Kings 14:28 (UKJV) And it was so, when the king went into the house of the LORD, that the guard bare them, and brought them back into the guard chamber.

26ਉਹ ਯਾਹਵੇਹ ਦੇ ਭਵਨ ਦੇ ਖ਼ਜ਼ਾਨੇ ਅਤੇ ਸ਼ਾਹੀ ਮਹਿਲ ਦੇ ਖ਼ਜ਼ਾਨੇ ਲੈ ਗਿਆ। ਸਗੋਂ ਉਹ ਸਭ ਲੈ ਗਿਆ ਸੋਨੇ ਦੀਆਂ ਢਾਲ਼ਾਂ ਵੀ ਜੋ ਸ਼ਲੋਮੋਨ ਨੇ ਬਣਵਾਈਆਂ ਸਨ।

27ਇਸ ਲਈ ਰਾਜਾ ਰਹਬੁਆਮ ਨੇ ਉਹਨਾਂ ਨੂੰ ਬਦਲਣ ਲਈ ਪਿੱਤਲ ਦੀਆਂ ਢਾਲ਼ਾਂ ਬਣਵਾਈਆਂ ਅਤੇ ਇਨ੍ਹਾਂ ਉਹਨਾਂ ਨੂੰ ਸ਼ਾਹੀ ਮਹਿਲ ਦੇ ਪ੍ਰਵੇਸ਼ ਦੁਆਰ ਉੱਤੇ ਪਹਿਰੇਦਾਰਾਂ ਨੂੰ ਸੌਂਪ ਦਿੱਤਾ।

28ਜਦੋਂ ਵੀ ਰਾਜਾ ਯਾਹਵੇਹ ਦੇ ਭਵਨ ਵਿੱਚ ਜਾਂਦਾ ਸੀ ਤਾਂ ਪਹਿਰੇਦਾਰ ਢਾਲ਼ਾਂ ਨੂੰ ਚੁੱਕ ਕੇ ਪਹਿਰੇ ਵਾਲੇ ਕਮਰੇ ਵਿੱਚ ਵਾਪਸ ਲੈ ਕੇ ਰੱਖ ਦਿੰਦੇ ਸਨ।

29ਰਹਬੁਆਮ ਦੇ ਰਾਜ ਦੀਆਂ ਹੋਰ ਘਟਨਾਵਾਂ ਅਤੇ ਜੋ ਕੁਝ ਉਸ ਨੇ ਕੀਤਾ ਕੀ ਉਹ ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਦਰਜ ਕੀਤਾ ਗਿਆ।

30ਰਹਬੁਆਮ ਅਤੇ ਯਾਰਾਬੁਆਮ ਵਿਚਕਾਰ ਲਗਾਤਾਰ ਲੜਾਈ ਹੁੰਦੀ ਰਹਿੰਦੀ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.