1 ਰਾਜਿਆਂ 14

ਤਾਂ ਯਾਰਾਬੁਆਮ ਦੀ ਪਤਨੀ ਨੇ ਉਹੀ ਕੀਤਾ ਜੋ ਉਸ ਨੇ ਕਿਹਾ ਅਤੇ ਸ਼ੀਲੋਹ ਵਿੱਚ ਅਹੀਯਾਹ ਦੇ ਘਰ ਚਲੀ ਗਈ। ਹੁਣ ਅਹੀਯਾਹ ਨਹੀਂ ਦੇਖ ਸਕਦਾ ਸੀ ਅਤੇ ਉਮਰ ਕਾਰਨ ਉਸਦੀ ਨਜ਼ਰ ਚਲੀ ਗਈ ਸੀ।

1 Kings 14:4 (UKJV) And Jeroboam's wife did so, and arose, and went to Shiloh, and came to the house of Ahijah. But Ahijah could not see; for his eyes were set by reason of his age.

2ਯਾਰਾਬੁਆਮ ਨੇ ਆਪਣੀ ਪਤਨੀ ਨੂੰ ਕਿਹਾ, “ਜਾ, ਆਪਣਾ ਭੇਸ ਧਾਰ, ਤਾਂ ਜੋ ਤੂੰ ਯਾਰਾਬੁਆਮ ਦੀ ਪਤਨੀ ਵਜੋਂ ਪਛਾਣੀ ਨਾ ਜਾਵੇਂ। ਫਿਰ ਸ਼ੀਲੋਹ ਨੂੰ ਜਾ। ਅਹੀਯਾਹ ਨਬੀ ਉੱਥੇ ਹੈ ਜਿਸ ਨੇ ਮੈਨੂੰ ਦੱਸਿਆ ਕਿ ਮੈਂ ਇਨ੍ਹਾਂ ਲੋਕਾਂ ਦਾ ਰਾਜਾ ਬਣਾਗਾ।

3ਆਪਣੇ ਨਾਲ ਦਸ ਰੋਟੀਆਂ, ਕੁਝ ਚੂਰਮਾ ਅਤੇ ਇੱਕ ਘੜਾ ਸ਼ਹਿਦ ਲੈ ਕੇ ਉਹ ਦੇ ਕੋਲ ਜਾ। ਉਹ ਤੁਹਾਨੂੰ ਦੱਸੇਗਾ ਕਿ ਮੁੰਡੇ ਦਾ ਕੀ ਹੋਵੇਗਾ।”

4ਤਾਂ ਯਾਰਾਬੁਆਮ ਦੀ ਪਤਨੀ ਨੇ ਉਹੀ ਕੀਤਾ ਜੋ ਉਸ ਨੇ ਕਿਹਾ ਅਤੇ ਸ਼ੀਲੋਹ ਵਿੱਚ ਅਹੀਯਾਹ ਦੇ ਘਰ ਚਲੀ ਗਈ। ਹੁਣ ਅਹੀਯਾਹ ਨਹੀਂ ਦੇਖ ਸਕਦਾ ਸੀ ਅਤੇ ਉਮਰ ਕਾਰਨ ਉਸਦੀ ਨਜ਼ਰ ਚਲੀ ਗਈ ਸੀ।

5ਪਰ ਯਾਹਵੇਹ ਨੇ ਅਹੀਯਾਹ ਨੂੰ ਆਖਿਆ ਸੀ, “ਯਾਰਾਬੁਆਮ ਦੀ ਪਤਨੀ ਆਪਣੇ ਪੁੱਤਰ ਬਾਰੇ ਪੁੱਛਣ ਲਈ ਆ ਰਹੀ ਹੈ ਕਿਉਂਕਿ ਉਹ ਬਿਮਾਰ ਹੈ ਅਤੇ ਤੂੰ ਉਸਨੂੰ ਅਜਿਹਾ ਉੱਤਰ ਦੇਣਾ ਹੈ। ਜਦੋਂ ਉਹ ਆਵੇਗੀ, ਉਹ ਕੋਈ ਹੋਰ ਹੋਣ ਦਾ ਦਿਖਾਵਾ ਕਰੇਗੀ।”

6ਇਸ ਲਈ ਜਦੋਂ ਅਹੀਯਾਹ ਨੇ ਦਰਵਾਜ਼ੇ ਉੱਤੇ ਉਸ ਦੇ ਕਦਮਾਂ ਦੀ ਆਵਾਜ਼ ਸੁਣੀ ਤਾਂ ਉਸ ਨੇ ਆਖਿਆ, “ਹੇ ਯਾਰਾਬੁਆਮ ਦੀ ਪਤਨੀ, ਅੰਦਰ ਆ ਜਾ। ਇਹ ਦਿਖਾਵਾ ਕਿਉਂ? ਮੈਨੂੰ ਤੁਹਾਡੇ ਕੋਲ ਬੁਰੀ ਖ਼ਬਰ ਨਾਲ ਭੇਜਿਆ ਗਿਆ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.