1 ਰਾਜਿਆਂ 15

ਉਸ ਨੇ ਮਰਦ ਅਤੇ ਇਸਤਰੀ ਵੇਸਵਾਵਾਂ ਨੂੰ ਦੇਸ ਵਿੱਚੋਂ ਕੱਢ ਦਿੱਤਾ ਅਤੇ ਉਹ ਮੂਰਤਾਂ ਜੋ ਉਸ ਦੇ ਪੁਰਖਿਆਂ ਨੇ ਬਣਾਈਆਂ ਸਨ, ਦੂਰ ਦਫ਼ਾ ਕਰ ਦਿੱਤੀਆਂ ਕਰ ਦਿੱਤੀਆਂ।

1 Kings 15:12 (UKJV) And he took away the sodomites out of the land, and removed all the idols that his fathers had made.

10ਅਤੇ ਉਸ ਨੇ ਯੇਰੂਸ਼ਲੇਮ ਵਿੱਚ ਇੱਕਤਾਲੀ ਸਾਲ ਰਾਜ ਕੀਤਾ। ਉਸਦੀ ਦਾਦੀ ਦਾ ਨਾਮ ਮਕਾਹ ਸੀ ਜੋ ਅਬੀਸ਼ਾਲੋਮ ਦੀ ਧੀ ਸੀ।

11ਆਸਾ ਨੇ ਉਹ ਕੀਤਾ ਜੋ ਯਾਹਵੇਹ ਦੀ ਨਿਗਾਹ ਵਿੱਚ ਸਹੀ ਸੀ, ਜਿਵੇਂ ਉਸਦੇ ਪਿਤਾ ਦਾਵੀਦ ਨੇ ਕੀਤਾ ਸੀ।

12ਉਸ ਨੇ ਮਰਦ ਅਤੇ ਇਸਤਰੀ ਵੇਸਵਾਵਾਂ ਨੂੰ ਦੇਸ ਵਿੱਚੋਂ ਕੱਢ ਦਿੱਤਾ ਅਤੇ ਉਹ ਮੂਰਤਾਂ ਜੋ ਉਸ ਦੇ ਪੁਰਖਿਆਂ ਨੇ ਬਣਾਈਆਂ ਸਨ, ਦੂਰ ਦਫ਼ਾ ਕਰ ਦਿੱਤੀਆਂ ਕਰ ਦਿੱਤੀਆਂ।

13ਉਸ ਨੇ ਆਪਣੀ ਦਾਦੀ ਮਕਾਹ ਨੂੰ ਵੀ ਰਾਣੀ ਮਾਤਾ ਦੇ ਅਹੁਦੇ ਤੋਂ ਹਟਾ ਦਿੱਤਾ ਕਿਉਂਕਿ ਉਸਨੇ ਅਸ਼ੇਰਾਹ ਦੀ ਪੂਜਾ ਲਈ ਘਿਣਾਉਣੀ ਮੂਰਤ ਬਣਾਈ ਸੀ। ਆਸਾ ਨੇ ਉਸ ਨੂੰ ਭੰਨ ਕੇ ਕਿਦਰੋਨ ਘਾਟੀ ਵਿੱਚ ਸਾੜ ਦਿੱਤਾ।

14ਹਾਲਾਂਕਿ ਉਸਨੇ ਉੱਚੇ ਸਥਾਨਾਂ ਨੂੰ ਨਹੀਂ ਹਟਾਇਆ ਪਰ ਆਸਾ ਦਾ ਮਨ ਉਸਦੀ ਸਾਰੀ ਉਮਰ ਯਾਹਵੇਹ ਦੇ ਪ੍ਰਤੀ ਵਚਨਬੱਧ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.